ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਇਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ

ਜੰਮੂ : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਇਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ। ਅਧਿਕਾਰੀਆਂ ਨੇ ਇੱਥੇ ਦੱਸਿਆ ਕਿ ਪੁਲਵਾਮਾ ਜ਼ਿਲੇ ਦੇ ਪੰਪੋਰ ਖੇਤਰ ਦੇ ਖਰੂ ਵਿਖੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਚਲਾਈ।

ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕੀਤੀ ਜਿਸ ਤੋਂ ਬਾਅਦ ਉੱਥੇ ਮੁੱਠਭੇੜ ਸ਼ੁਰੂ ਹੋ ਗਈ। ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ। ਉਨ੍ਹਾਂ ਕਿਹਾ ਕਿ ਮਾਰੇ ਗਏ ਅੱਤਵਾਦੀ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਹ ਕਿਸ ਸੰਗਠਨ ਨਾਲ ਜੁੜਿਆ ਹੋਇਆ ਸੀ। ਅਪਰੇਸ਼ਨ ਅਜੇ ਵੀ ਜਾਰੀ ਹੈ।

ਟੀਵੀ ਪੰਜਾਬ ਬਿਊਰੋ