Site icon TV Punjab | Punjabi News Channel

ਚੰਡੀਗੜ੍ਹ ‘ਚ ਲਾਗੂ ਹੋਇਆ ਆਨੰਦ ਮੈਰਿਜ ਐਕਟ

ਡੈਸਕ- ਚੰਡੀਗੜ੍ਹ ਵਿਚ ਹੁਣ ਆਨੰਦ ਮੈਰਿਜ ਐਕਟ ਲਾਗੂ ਹੋ ਗਿਆ ਜਿਸ ਤਹਿਤ ਜੇਕਰ ਵਿਆਹ ਸਿੱਖ ਰੀਤੀ-ਰਿਵਾਜਾਂ ਅਨੁਸਾਰ ਹੁੰਦਾ ਹੈ ਤਾਂ ਆਨੰਦ ਮੈਰਿਜ ਐਕਟ, 1909 ਤਹਿਤ ਚੰਡੀਗੜ੍ਹ ਵਿਚ ਰਜਿਸਟਰਡ ਕਰਵਾਇਆ ਜਾ ਸਕਦਾ ਹੈ। ਇਹ ਸਹੂਲਤ ਹੁਣ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਸ਼ੁਰੂ ਕਰ ਦਿਤੀ ਗਈ ਹੈ। ਸਾਲ 2018 ਵਿਚ, ਚੰਡੀਗੜ੍ਹ ਪ੍ਰਸ਼ਾਸਨ ਨੇ ਚੰਡੀਗੜ੍ਹ ਆਨੰਦ ਮੈਰਿਜ ਰਜਿਸਟ੍ਰੇਸ਼ਨ ਨਿਯਮ 2018 ਨੂੰ ਅਧਿਸੂਚਿਤ ਕੀਤਾ, ਜਿਸ ਵਿਚ ਹੁਣ ਆਨੰਦ ਮੈਰਿਜ ਐਕਟ, 1909 ਦੇ ਤਹਿਤ ਪੰਜੀਕਰਨ ਕਰਵਾਇਆ ਜਾ ਸਕਦਾ ਹੈ।

ਫਰਵਰੀ ਵਿਚ ਦਿਨ ਬਾਅਦ ਯਾਨੀ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਆਨੰਦ ਮੈਰਿਜ ਐਕਟ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਇਸ ਨੂੰ ਜਲਦੀ ਲਾਗੂ ਕਰਨ ਲਈ ਕਿਹਾ ਸੀ। ਇਸ ਤੋਂ ਬਾਅਦ 15 ਮਾਰਚ ਤੋਂ ਹੀ ਇਨ੍ਹਾਂ ਨਿਯਮਾਂ ਤਹਿਤ ਪੰਜੀਕਰਨ ਸ਼ੁਰੂ ਕਰ ਕਰ ਦਿਤਾ ਗਿਆ ਹੈ।

ਪ੍ਰਸ਼ਾਸਨ ਨੇ ਕਿਹਾ ਹੈ ਕਿ ਚੰਡੀਗੜ੍ਹ ‘ਚ ਵੀ ਸਿੱਖ ਰੀਤੀ-ਰਿਵਾਜਾਂ ਅਨੁਸਾਰ ਵਿਆਹ ਕਰਵਾਉਣ ਵਾਲੇ ਲੋਕ ਇਸ ‘ਚ ਪੰਜੀਕਰਨ ਲਈ ਅਪਲਾਈ ਕਰ ਸਕਦੇ ਹਨ। ਹੁਣ ਤੁਸੀਂ ਸਿਰਫ਼ ਆਫ਼ਲਾਈਨ ਅਪਲਾਈ ਕਰ ਸਕਦੇ ਹੋ, ਜਿਸ ਦਾ ਫਾਰਮ ਮੈਰਿਜ ਬ੍ਰਾਂਚ (ਵਿੰਡੋ ਨੰਬਰ-5), ਗਰਾਊਂਡ ਫਲੋਰ, ਡਿਪਟੀ ਕਮਿਸ਼ਨਰ ਦਫ਼ਤਰ, ਸੈਕਟਰ-17 ਤੋਂ ਲਿਆ ਜਾ ਸਕਦਾ ਹੈ। ਆਨਲਾਈਨ ਸਹੂਲਤ ਵੀ ਜਲਦੀ ਹੀ ਆ ਰਹੀ ਹੈ।

ਚੰਡੀਗੜ੍ਹ ਵਿਚ ਇਸ ਵੇਲੇ ਚੰਡੀਗੜ੍ਹ ਕੰਪਲਸਰੀ ਮੈਰਿਜ ਰਜਿਸਟ੍ਰੇਸ਼ਨ ਰੂਲਜ਼ 2012 ਦੇ ਤਹਿਤ ਵਿਆਹ ਰਜਿਸਟ੍ਰੇਸ਼ਨ ਲਈ ਆਨਲਾਈਨ ਪੋਰਟਲ ਦੀ ਸਹੂਲਤ ਹੈ, ਜਿਸ ਵਿਚ ਬਦਲਾਅ ਕੀਤਾ ਜਾਵੇਗਾ ਅਤੇ ਆਨੰਦ ਮੈਰਿਜ ਐਕਟ ਲਈ ਵੀ ਆਨਲਾਈਨ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ।

Exit mobile version