ਐਂਡਰਿਊ ਸ਼ੀਅਰ ਦਾ ਟਰੂਡੋ ਨਾਲੋਂ ਸ਼ਾਨਦਾਰ ਸਵਾਗਤ

ਐਂਡਰਿਊ ਸ਼ੀਅਰ ਦਾ ਟਰੂਡੋ ਨਾਲੋਂ ਸ਼ਾਨਦਾਰ ਸਵਾਗਤ

SHARE

ਚੰਡੀਗੜ੍ਹ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਭਾਰਤ ਦੌਰੇ ਦੇ ਮੁਕਾਬਲੇ ਹੁਣ ਇਥੇ ਆਏ ਕੰਜ਼ਰਵੇਟਿਵ ਪਾਰਟੀ ਦੇ ਮੁਖੀ ਤੇ ਵਿਰੋਧੀ ਧਿਰ ਦੇ ਆਗੂ ਐਂਡਰਿਊ ਸ਼ੀਅਰ ਦਾ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ ਹੈ। ਐਂਡਰਿਊ ਸ਼ੀਅਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕਰਕੇ ਭਾਰਤ ਤੇ ਕੈਨੇਡਾ ਦੇ ਸਬੰਧਾਂ ਬਾਰੇ ਚਰਚਾ ਕੀਤੀ।

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਪੂਰਾ ਦੌਰਾ ਵਿਵਾਦਾਂ ਚ ਘਿਰਿਆ ਰਿਹਾ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਰੂਡੋ ਨਾਲ ਮੁਲਾਕਾਤ ਤੋਂ ਇਨਕਾਰ ਕਰ ਦਿੱਤਾ ਸੀ । ਬਾਅਦ ਵਿਚ ਅਖ਼ੀਰਲੇ ਪਲਾਂ ਵਿਚ ਦੋਹਾਂ ਆਗੂਆਂ ਦੀ ਮੀਟਿੰਗ ਤਹਿ ਹੋਈ ਸੀ। ਦੂਜੇ ਪਾਸੇ ਸਵਾਗਤ ਲਈ ਵੀ ਕੋਈ ਵੱਡੇ ਚਿਹਰੇ ਟਰੂਡੋ ਸਵਾਗਤ ਕਰਨ ਏਅਰਪੋਰਟ ਤੇ ਨਹੀਂ ਪਹੁੰਚੇ ਸਨ।  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿਚ ਅੱਜ ਐਂਡਰਿਊ ਸ਼ੀਅਰ ਦਾ ਸਵਾਗਤ ਕੀਤਾ ਅਤੇ ਲੰਮੀ ਵਿਚਾਰ ਚਰਚਾ ਕੀਤੀ। ਕਾਂਗਰਸੀ ਆਗੂ ਕੇਵਲ ਸਿੰਘ ਢਿੱਲੋਂ ਨੇ ਉਦਯੋਗਪਤੀਆਂ ਸਮੇਤ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਕੈਨੇਡਾ-ਭਾਰਤ ਵਪਾਰ ਸਬੰਧਾਂ ਬਾਰੇ ਚਰਚਾ ਕੀਤੀ।  ਇਸੇ ਵਰ੍ਹੇ ਫਰਵਰੀ ਮਹੀਨੇ ਸ੍ਰੀ ਟਰੂਡੋ ਦਾ ਭਾਰਤ ਦੌਰਾ ਵਿਵਾਦਾਂ ਵਿਚ ਘਿਰ ਗਿਆ ਸੀ, ਕਿਉਂਕਿ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਮਿਲਣ ਤੋਂ ਨਾਂਹ ਕਰ ਦਿੱਤੀ ਸੀ ਅਤੇ ਉਨ੍ਹਾਂ ’ਤੇ ਵੱਖਵਾਦੀਆਂ ਦੀ ਮਦਦ ਕਰਨ ਦੇ ਦੋਸ਼ ਲਾਏ ਸਨ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਖਾਲਿਸਤਾਨੀ ਸਮਰਥਕ ਦੱਸਿਆ ਸੀ।

Short URL:tvp http://bit.ly/2PpCfjl

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab