● On air now · ਟੀਵੀ ਪੰਜਾਬ

Punjabi News · Since 2013

Breaking

ਅਕਾਲੀ ਦਲ ਨੂੰ ਇਕ ਹੋਰ ਵੱਡਾ ਝਟਕਾ, ਅਨਿਲ ਜੋਸ਼ੀ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਡੈਸਕ- ਇੱਕ ਪਾਸੇ ਜਿਥੇ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨਗੀ ਦੇ ਅਸਤੀਫ਼ੇ ਤੋਂ ਸੁਰਖੀਆਂ ‘ਚ ਹੈ ਤਾਂ ਉਥੇ ਹੀ ਹੁਣ ਅਕਾਲੀ ਦਲ ਨੂੰ ਅੰਮ੍ਰਿਤਸਰ ਦੇ ਵਿੱਚ ਵੱਡਾ ਝਟਕਾ ਲੱਗਾ ਹੈ। ਦਰਅਸਲ ਹਾਲ ਹੀ ਵਿੱਚ ਅਨਿਲ ਜੋਸ਼ੀ ਨੇ ਅਕਾਲੀ…


ਡੈਸਕ- ਇੱਕ ਪਾਸੇ ਜਿਥੇ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨਗੀ ਦੇ ਅਸਤੀਫ਼ੇ ਤੋਂ ਸੁਰਖੀਆਂ ‘ਚ ਹੈ ਤਾਂ ਉਥੇ ਹੀ ਹੁਣ ਅਕਾਲੀ ਦਲ ਨੂੰ ਅੰਮ੍ਰਿਤਸਰ ਦੇ ਵਿੱਚ ਵੱਡਾ ਝਟਕਾ ਲੱਗਾ ਹੈ। ਦਰਅਸਲ ਹਾਲ ਹੀ ਵਿੱਚ ਅਨਿਲ ਜੋਸ਼ੀ ਨੇ ਅਕਾਲੀ ਦਲ ਦੀ ਮੁਢਲੀ ਲੀਡਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।

2022 ਵਿਚ ਅਕਾਲੀ ਦਲ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ। ਅੰਮ੍ਰਿਤਸਰ ਤੋਂ ਲੋਕ ਸਭਾ ਸੀਟ ਨੂੰ ਅਨਿਲ ਜੋਸ਼ੀ 2024 ਵਿੱਚ ਵੀ ਲੜ ਚੁੱਕੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸੁਖਬੀਰ ਬਾਦਲ ਦੇ ਅਸਤੀਫ਼ੇ ਕਾਰਨ ਸ਼੍ਰੋਮਣੀ ਅਕਾਲੀ ਦਲ ਚਰਚਾ ‘ਚ ਹੈ। ਜਦਕਿ ਕੋਰ ਕਮੇਟੀ ਨੇ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ, ਹਾਲਾਂਕਿ ਕੋਰ ਕਮੇਟੀ ਦੇ ਫੈਂਸਲੇ ਤੋਂ ਪਹਿਲਾਂ ਹੀ ਪਾਰਟੀ ਦੇ ਹੋਰ ਕਈ ਲੀਡਰਾਂ ਨੇ ਸੁਖਬੀਰ ਬਾਦਲ ਦੇ ਹੱਕ ‘ਚ ਅਸਤੀਫ਼ਾ ਦੇਣ ਦੀ ਗੱਲ ਆਖੀ ਸੀ।

ਜਿਸ ਤੋਂ ਬਾਅਦ ਕੋਰ ਕਮੇਟੀ ਨੇ ਸੁਖਬੀਰ ਬਾਦਲ ਦੇ ਅਸਤੀਫ਼ੇ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਟੀਮਾਂ ਨਾਲ ਵਿਚਾਰ ਚਰਚਾ ਕਰਨ ਤੋਂ ਬਾਅਦ ਫੈਸਲਾ ਲੈਣ ਦੀ ਗੱਲ ਆਖੀ ਹੈ।


Filed under