● On air now · ਟੀਵੀ ਪੰਜਾਬ

Punjabi News · Since 2013

Breaking

ਨਵਜੋਤ ਸਿੰਘ ਸਿੱਧੂ ਦੇ ਇੱਟ ਨਾਲ ਇੱਟ ਖੜਕਾਉਣ ਵਾਲੇ ਬਿਆਨ ‘ਤੇ ਅਨਿਲ ਵਿੱਜ ਦੀ ਚੁਟਕੀ

ਚੰਡੀਗੜ੍ਹ : ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਇੱਟ ਨਾਲ ਇੱਟ ਖੜਕਾਉਣ ਵਾਲੇ ਬਿਆਨ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਜਦੋ ਕੋਈ ਆਪਣੇ ਹੀ ਘਰ ਦੀ ਇੱਟ ਨਾਲ ਇੱਟ ਖੜਕਾਉਣ ਦੀ…


ਚੰਡੀਗੜ੍ਹ : ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਇੱਟ ਨਾਲ ਇੱਟ ਖੜਕਾਉਣ ਵਾਲੇ ਬਿਆਨ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਜਦੋ ਕੋਈ ਆਪਣੇ ਹੀ ਘਰ ਦੀ ਇੱਟ ਨਾਲ ਇੱਟ ਖੜਕਾਉਣ ਦੀ ਗੱਲ ਕਰਨ ਲੱਗ ਜਾਵੇ ਤਾਂ ਸਮਝ ਲਵੋ ਕਿ ਹੁਣ ਉਸ ਘਰ ਦੇ ਢਹਿਣ ਵਿਚ ਦੇਰ ਨਹੀਂ ਲੱਗੇਗੀ।

ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਉਰਫ਼ ਮਿਸਤਰੀ ਆਪਣੇ ਹੀ ਘਰ ਦੀ ਇੱਟ ਨਾਲ ਇੱਟ ਖੜਕਾਉਣ ਦੀ ਗੱਲ ਕਰ ਰਹੇ ਹਨ। ਜਦੋਂ ਕੋਈ ਮਿਸਤਰੀ ਆਪਣੇ ਹੀ ਘਰ ਦੀਆਂ ਇੱਟਾਂ ਚੁੱਕ ਕੇ ਬਾਹਰ ਸੁੱਟਣ ਲੱਗ ਜਾਵੇ ਤਾਂ ਸਮਝੋ ਹੁਣ ਉਸ ਘਰ ਦੇ ਢਹਿਣ ਵਿਚ ਦੇਰ ਨਹੀਂ।

ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਅਮ੍ਰਿਤਸਰ ਵਿਖੇ ਇਕ ਪਬਲਿਕ ਮੀਟਿੰਗ ਦੌਰਾਨ ਕਿਹਾ ਸੀ ਕਿ ਜੇਕਰ ਉਸ ਨੂੰ ਫੈਸਲੇ ਲੈਣ ਦੀ ਸ਼ਕਤੀ ਨਾ ਦਿੱਤੀ ਗਈ ਤਾਂ ਉਹ ਇੱਟ ਨਾਲ ਇੱਟ ਖੜਕਾ ਦੇਣਗੇ। ਨਵਜੋਤ ਸਿੰਘ ਸਿੱਧੂ ਦੇ ਇਸ ਬਿਆਨ ਦਾ ਪਾਰਟੀ ਵਿਚ ਵੀ ਕਾਫੀ ਵਿਰੋਧ ਹੋ ਰਿਹਾ ਹੈ।

ਟੀਵੀ ਪੰਜਾਬ ਬਿਊਰੋ


Filed under