ਭ੍ਰਿਸ਼ਟਾਚਾਰ ਦੇ ਸਮੂਹ ਮਾਮਲਿਆਂ ਤੇ ਬੇਨਿਯਾਮੀਆਂ ਦੀ ਵਿਜੀਲੈਂਸ ਜਾਂਚ ਕਰਵਾਉਣ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਇਹ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਅਕਾਲੀ-ਭਾਜਪਾ ਸਰਕਾਰ ਦੌਰਾਨ ਕੀਤੇ ਗਏ ਵਿਵਾਦਪੂਰਨ ਬਿਜਲੀ ਖਰੀਦ ਇਕਰਾਰਨਾਮਿਆਂ ਸਮੇਤ ਭ੍ਰਿਸ਼ਟਾਚਾਰ ਅਤੇ ਬੇਨਿਯਾਮੀਆਂ ਦੇ ਸਾਰੇ ਮਾਮਲਿਆਂ ਦੀ ਛੇਤੀ ਹੀ ਵਿਜੀਲੈਂਸ ਜਾਂਚ ਕਰਵਾਈ ਜਾਵੇਗੀ ਤਾਂ ਜੋ ਉਨ੍ਹਾਂ ਸਭਨਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾ ਸਕੇ, ਜਿਨ੍ਹਾਂ ਨੇ ਆਪਣੇ ਸੌੜੇ ਨਿੱਜੀ ਹਿੱਤਾਂ ਲਈ ਲੋਕਾਂ ਦੇ ਖੂਨ-ਪਸੀਨੇ ਦੀ ਕਮਾਈ ਦੀ ਲੁੱਟ ਕਰਕੇ ਸੂਬੇ ਦੇ ਅਰਥਚਾਰੇ ਨੂੰ ਢਾਹ ਲਾਈ।

ਵਿਧਾਨ ਸਭਾ ਵਿਚ ਬਿਜਲੀ ਖੇਤਰ (2006-07 ਤੋਂ ਲੈਕੇ 2020-21) ਸਬੰਧੀ ਵਾਈਟ ਪੇਪਰ ਰੱਖੇ ਜਾਣ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਵਚਨਬੱਧਤਾ ਜ਼ਾਹਿਰ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਉਨ੍ਹਾਂ ਸਾਰੇ ਬੇਈਮਾਨ ਆਗੂਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ ਜਿਨ੍ਹਾਂ ਨੇ ਰੇਤਾ, ਟਰਾਂਸਪੋਰਟ ਅਤੇ ਨਸ਼ਿਆਂ ਦੇ ਵੱਖੋ-ਵੱਖ ਮਾਫੀਆ ਰਾਹੀਂ ਨਾਜਾਇਜ਼ ਤਰੀਕੇ ਨਾਲ ਆਪਣੀਆਂ ਜੇਬਾਂ ਭਰੀਆਂ।

ਟੀਵੀ ਪੰਜਾਬ ਬਿਊਰੋ