● On air now · ਟੀਵੀ ਪੰਜਾਬ

Punjabi News · Since 2013

Breaking

ਹਲਕਾ ਲੰਬੀ ‘ਚ ਕਾਂਗਰਸ ਨੂੰ ਇਕ ਹੋਰ ਝਟਕਾ, ਫੁੱਲੂਖੇੜਾ ਦਾ ਕਾਂਗਰਸੀ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ‘ਚ ਸ਼ਾਮਿਲ

ਲੰਬੀ : ਅੱਜ ਹਲਕਾ ਲੰਬੀ ਦੇ ਪਿੰਡ ਫੁੱਲੂਖੇੜਾ ਦੇ ਕਾਂਗਰਸੀ ਸਰਪੰਚ ਗੁਰਦਾਸ ਸਿੰਘ ਨੇ ਕਈ ਪੰਚਾਂ ਅਤੇ ਸਾਥੀਆਂ ਸਮੇਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਜੂਦਗੀ ਵਿਚ ਕਾਂਗਰਸ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮੂਲੀਅਤ ਕਰਨ ਦਾ ਐਲਾਨ ਕੀਤਾ।…


ਲੰਬੀ : ਅੱਜ ਹਲਕਾ ਲੰਬੀ ਦੇ ਪਿੰਡ ਫੁੱਲੂਖੇੜਾ ਦੇ ਕਾਂਗਰਸੀ ਸਰਪੰਚ ਗੁਰਦਾਸ ਸਿੰਘ ਨੇ ਕਈ ਪੰਚਾਂ ਅਤੇ ਸਾਥੀਆਂ ਸਮੇਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਜੂਦਗੀ ਵਿਚ ਕਾਂਗਰਸ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮੂਲੀਅਤ ਕਰਨ ਦਾ ਐਲਾਨ ਕੀਤਾ। ਸਾਬਕਾ ਮੁੱਖ ਮੰਤਰੀ ਨੇ ਗੁਰਦਾਸ ਸਿੰਘ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਅਕਾਲੀ ਦਲ ਵਿਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਲੰਬੀ ਹਲਕੇ ਵਿਚ ਕਾਂਗਰਸ ਨੂੰ ਝਟਕਿਆਂ ਦਾ ਦੌਰ ਜਾਰੀ ਹੈ। ਇਸ ਤੋਂ ਪਹਿਲਾਂ ਕਾਂਗਰਸੀ ਆਗੂ ਗੁਰਮੀਤ ਸਿੰਘ ਖੁਡੀਆਂ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਸਨ।

ਟੀਵੀ ਪੰਜਾਬ ਬਿਊਰੋ


Filed under