● On air now · ਟੀਵੀ ਪੰਜਾਬ

Punjabi News · Since 2013

Breaking

ਅੰਮ੍ਰਿਤਸਰ ‘ਚ ਇਕ ਵਾਰ ਫਿਰ ਹੋਇਆ ਧਮਾਕਾ, ਛੇ ਦਿਨਾਂ ‘ਚ ਇਹ ਤੀਜਾ ਧਮਾਕਾ

ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸ੍ਰੀ ਗੁਰੂ ਰਾਮਦਾਸ ਸਰਾਂ ਦੀ ਇਮਾਰਤ ਨੇੜੇ ਇੱਕ ਹੋਰ ਧਮਾਕਾ ਹੋਇਆ। ਸੂਤਰਾਂ ਅਨੁਸਾਰ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਕਮਰਾ ਨੰਬਰ 225 ਵਿੱਚੋਂ ਇੱਕ ਲੜਕੇ ਅਤੇ ਇੱਕ ਲੜਕੀ ਨੂੰ ਪੁਲੀਸ ਨੇ ਹਿਰਾਸਤ ਵਿੱਚ ਲਿਆ ਹੈ।…


ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸ੍ਰੀ ਗੁਰੂ ਰਾਮਦਾਸ ਸਰਾਂ ਦੀ ਇਮਾਰਤ ਨੇੜੇ ਇੱਕ ਹੋਰ ਧਮਾਕਾ ਹੋਇਆ। ਸੂਤਰਾਂ ਅਨੁਸਾਰ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਕਮਰਾ ਨੰਬਰ 225 ਵਿੱਚੋਂ ਇੱਕ ਲੜਕੇ ਅਤੇ ਇੱਕ ਲੜਕੀ ਨੂੰ ਪੁਲੀਸ ਨੇ ਹਿਰਾਸਤ ਵਿੱਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕਾ ਗੁਰਦਾਸਪੁਰ ਦਾ ਰਹਿਣ ਵਾਲਾ ਹੈ, ਜਿਸ ਕੋਲੋਂ ਇਕ ਬੈਗ ਵੀ ਬਰਾਮਦ ਹੋਇਆ ਹੈ। ਪੁਲਿਸ ਵੱਲੋਂ ਕੁਝ ਸ਼ਰਧਾਲੂਆਂ ਤੋਂ ਪੁੱਛਗਿੱਛ ਵੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਅੱਜ ਸਵੇਰੇ 11 ਵਜੇ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਵੀ ਬੁਲਾਈ ਗਈ ਹੈ ਅਤੇ ਇਸ ਵਿੱਚ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।


Filed under