● On air now · ਟੀਵੀ ਪੰਜਾਬ

Punjabi News · Since 2013

Breaking

ਪੰਜਾਬ ‘ਚ ਫਿਰ ਗੈਸ ਲੀਕ ਦੀ ਘਟਨਾ, ਖ਼ਤਰੇ ‘ਚ ਸਕੂਲੀ ਬੱਚੇ ਤੇ ਅਧਿਆਪਕ

ਜਲੰਧਰ: ਲੁਧਿਆਣਾ ਗੈਸ ਲੀਕ ਕਾਂਡ ਤੋਂ ਬਾਅਦ ਹੁਣ ਨੰਗਲ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਇੱਕ ਨਿੱਜੀ ਸਕੂਲ ਨੇੜੇ ਇੰਡਸਟਰੀ ਵਿੱਚੋਂ ਗੈਸ ਲੀਕ ਹੋਣ ਕਾਰਨ ਕਈ ਬੱਚੇ ਅਤੇ ਅਧਿਆਪਕ ਪ੍ਰਭਾਵਿਤ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਘਟਨਾ…


ਜਲੰਧਰ: ਲੁਧਿਆਣਾ ਗੈਸ ਲੀਕ ਕਾਂਡ ਤੋਂ ਬਾਅਦ ਹੁਣ ਨੰਗਲ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਇੱਕ ਨਿੱਜੀ ਸਕੂਲ ਨੇੜੇ ਇੰਡਸਟਰੀ ਵਿੱਚੋਂ ਗੈਸ ਲੀਕ ਹੋਣ ਕਾਰਨ ਕਈ ਬੱਚੇ ਅਤੇ ਅਧਿਆਪਕ ਪ੍ਰਭਾਵਿਤ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਘਟਨਾ ਤੋਂ ਬਾਅਦ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਕ ਇਕ ਨਿੱਜੀ ਸਕੂਲ ਨੇੜੇ ਇੰਡਸਟਰੀ ‘ਚੋਂ ਗੈਸ ਲੀਕ ਹੋ ਗਈ, ਜਿਸ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਾਹ ਲੈਣ ‘ਚ ਮੁਸ਼ਕਿਲ ਹੋਈ। ਬੱਚਿਆਂ ਅਤੇ ਅਧਿਆਪਕਾਂ ਨੂੰ ਤੁਰੰਤ ਨੰਗਲ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਦੂਜੇ ਪਾਸੇ ਸੂਚਨਾ ਮਿਲਦੇ ਹੀ ਡਿਪਟੀ ਕਮਿਸ਼ਨਰ ਮੌਕੇ ‘ਤੇ ਪਹੁੰਚ ਗਏ ਹਨ।


Filed under