ਖਾਣ ਵਾਲੇ ਤੇਲ ‘ਤੇ ਰਾਸ਼ਟਰੀ ਮਿਸ਼ਨ ਲਾਗੂ ਕਰਨ ਦੀ ਪ੍ਰਵਾਨਗੀ

ਨਵੀਂ ਦਿੱਲੀ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਅਤੇ ਨਰਿੰਦਰ ਸਿੰਘ ਤੋਮਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿਚ ਲਏ ਗਏ ਨੀਤੀਗਤ ਫੈਸਲਿਆਂ ਦਾ ਐਲਾਨ ਕੀਤਾ। ਕੇਂਦਰੀ ਮੰਤਰੀ ਮੰਡਲ ਨੇ, 11,040 ਕਰੋੜ ਦੇ ਵਿੱਤੀ ਖਰਚ ਦੇ ਨਾਲ ਖਾਣਯੋਗ ਤੇਲ – ਤੇਲ ਪਾਮ ਦੇ ਰਾਸ਼ਟਰੀ ਮਿਸ਼ਨ ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਕਹਿਣਾ ਹੈ ਕਿ ਤੇਲ ਬੀਜਾਂ ਅਤੇ ਤੇਲ ਪਾਮ ਦੇ ਖੇਤਰ ਅਤੇ ਉਤਪਾਦਕਤਾ ਨੂੰ ਵਧਾਉਣ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਤੋਮਰ ਦਾ ਕਹਿਣਾ ਹੈ ਕਿ ਇਸ ਨਾਲ ਪੂੰਜੀ ਨਿਵੇਸ਼ ਵਧੇਗਾ, ਰੁਜ਼ਗਾਰ ਪੈਦਾ ਹੋਵੇਗਾ, ਦਰਾਮਦਾਂ ‘ਤੇ ਨਿਰਭਰਤਾ ਘੱਟ ਹੋਵੇਗੀ ਅਤੇ ਕਿਸਾਨਾਂ ਦੀ ਆਮਦਨ ਵਧੇਗੀ।

ਟੀਵੀ ਪੰਜਾਬ ਬਿਊਰੋ