ਕੈਨੇਡਾ ਦੀ ਜ਼ਿਮਣੀ ਚੋਣ ‘ਚ ਜੇਤੂ ਰਿਹਾ ਲੁਧਿਆਣਾ ਦਾ ਅਰਪਨ ਖੰਨਾ, ਬਣਿਆ ਐੱਮ.ਪੀ

ਡੈਸਕ- ਲੁਧਿਆਣਾ ਸ਼ਹਿਰ ਰਾਏਕੋਟ ਤੋਂ ਅਰਪਨ ਖੰਨਾ ਕੈਨੇਡਾ ਦੇ ਓਨਟਾਰੀਓ ਸੂਬੇ ਦੀ ਆਕਸਫੋਰਡ ਸੀਟ ਤੋਂ ਜ਼ਿਮਨੀ ਚੋਣ ਜਿੱਤ ਕੇ ਸੰਸਦ ਮੈਂਬਰ ਬਣ ਗਏ ਹਨ। ਇਹ ਸੀਟ ਕੰਜ਼ਰਵੇਟਿਵ ਪਾਰਟੀ ਦੇ ਸੰਸਦ ਮੈਂਬਰ ਡੇਵ ਮੈਕੇਂਜੀ ਦੇ ਸੇਵਾਮੁਕਤ ਹੋਣ ਤੋਂ ਬਾਅਦ ਖਾਲੀ ਹੋਈ ਸੀ। ਖਾਸ ਗੱਲ ਇਹ ਹੈ ਕਿ ਪਹਿਲੀ ਵਾਰ ਕਿਸੇ ਭਾਰਤੀ ਪਰਿਵਾਰ ਦਾ ਬੇਟਾ ਇਸ ਸੀਟ ਤੋਂ ਸਾਂਸਦ ਬਣਿਆ ਹੈ।

ਕੈਨੇਡਾ ਦੀ ਮੁੱਖ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਅਰਪਨ ਖੰਨਾ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਦੇ ਉਮੀਦਵਾਰ ਡੇਵਿਡ ਹਿਲਡਰਲੇ ਨੂੰ 13,574 ਵੋਟਾਂ ਦੇ ਮੁਕਾਬਲੇ 16,144 ਵੋਟਾਂ ਹਾਸਲ ਕਰਕੇ ਜਿੱਤ ਹਾਸਲ ਕੀਤੀ।

ਅਰਪਨ ਖੰਨਾ ਨੂੰ 43 ਫੀਸਦੀ ਵੋਟਾਂ ਮਿਲੀਆਂ, ਜਦੋਂ ਕਿ ਉਨ੍ਹਾਂ ਦੇ ਨਜ਼ਦੀਕੀ ਵਿਰੋਧੀ ਲਿਬਰਲ ਪਾਰਟੀ ਦੇ ਡੇਵਿਡ ਹਿਲਡਰਲੇ ਸਿਰਫ 36 ਫੀਸਦੀ ਹੀ ਹਾਸਲ ਕਰ ਸਕੇ। ਰਾਏਕੋਟ ਦੇ ਸੁਭਾਸ਼ ਖੰਨਾ ਕਈ ਦਹਾਕੇ ਪਹਿਲਾਂ ਕੈਨੇਡਾ ਵਿੱਚ ਵਸ ਗਏ ਸੀ। ਅਰਪਨ ਖੰਨਾ ਦਾ ਜਨਮ ਕੈਨੇਡਾ ਵਿੱਚ ਹੋਇਆ ਸੀ ਤੇ ਉਸਨੇ ਕਾਨੂੰਨ ਦਾ ਅਭਿਆਸ ਕਰਨ ਤੋਂ ਬਾਅਦ ਕੈਨੇਡਾ ਦੀ ਕੰਜ਼ਰਵੇਟਿਵ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ ਸੀ। ਪਿਛਲੇ 10 ਸਾਲਾਂ ਤੋਂ ਪਾਰਟੀ ਲਈ ਅਣਥੱਕ ਮਿਹਨਤ ਦੇ ਆਧਾਰ ‘ਤੇ ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਦੇ ਬਹੁਤ ਕਰੀਬੀ ਗਿਣੇ ਜਾਂਦੇ ਸਨ।

ਅਰਪਨ ਖੰਨਾ ਸਾਬਕਾ ਕੈਨੇਡੀਅਨ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਅਤੇ ਸਾਬਕਾ ਇਮੀਗ੍ਰੇਸ਼ਨ ਮੰਤਰੀ ਜੇਸਨ ਕੈਨੀ ਨਾਲ ਆਪਣੇ ਨਿੱਘੇ ਸਬੰਧਾਂ ਕਾਰਨ ਕੰਜ਼ਰਵੇਟਿਵ ਪਾਰਟੀ ਦਾ ਬਹੁਤ ਮਸ਼ਹੂਰ ਨੇਤਾ ਬਣ ਗਿਆ। ਕੈਨੇਡਾ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਰੇਡੀਓ ਖਬਰਸਰ ਦੇ ਮਾਲਕ ਜਗਦੀਸ਼ ਗਰੇਵਾਲ ਨੇ ਦੱਸਿਆ ਕਿ ਸੋਮਵਾਰ ਨੂੰ ਆਕਸਫੋਰਡ (ਵੁੱਡਸਟਾਕ) ਸੰਸਦੀ ਸੀਟ ਲਈ ਜ਼ਿਮਨੀ ਚੋਣ ਲਈ ਵੋਟਿੰਗ ਹੋਈ ਅਤੇ ਨਤੀਜੇ ਆਉਣ ਤੋਂ ਬਾਅਦ ਪਿੰਡ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।