ਚੰਡੀਗੜ੍ਹ- ਗੈਂਗਸਟਰਾਂ ਅਤੇ ਅੱਤਵਾਦੀਆਂ ਖਿਲਾਫ ਜਾਰੀ ਪੰਜਾਬ ਪੁਲਿਸ ਦੀ ਵਿਸ਼ੇਸ਼ ਮੁਹਿੰਮ ਨੂੰ ਵੱਡੀ ਸਫਲਤਾ ਹੱਥ ਲੱਗੀ ਹੈ । ਪੰਜਾਬ ਪੁਲਿਸ ਨੇ 2022 ਦੇ ਮੋਹਾਲੀ ਆਰਪੀਜੀ ਹਮਲੇ ਦੇ ਇੱਕ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਦੇ ਇੱਕ ਉੱਚ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਮੁੱਖ ਦੋਸ਼ੀ ਦੀ ਪਛਾਣ ਗੁਰਪਿੰਦਰ ਉਰਫ ਬਿੰਦੂ ਵਜੋਂ ਹੋਈ ਹੈ, ਜੋ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਸਿੰਘ ਦਾ ਕਰੀਬੀ ਦੱਸਿਆ ਜਾਂਦਾ ਹੈ। ਪਿਛਲੇ ਸਾਲ 9 ਮਈ ਦੀ ਸ਼ਾਮ ਨੂੰ, ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਖੁਫੀਆ ਹੈੱਡਕੁਆਰਟਰ ‘ਤੇ ਇੱਕ ਆਰਪੀਜੀ ਗੋਲੀਬਾਰੀ ਕੀਤੀ ਗਈ ਸੀ, ਜਿਸ ਨਾਲ ਸਥਾਨ ‘ਤੇ ਧਮਾਕਾ ਹੋਇਆ ਸੀ।
ਪੰਜਾਬ ਪੁਲਿਸ ਦੇ DGP ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 2022 ਦੇ ਮੋਹਾਲੀ ਆਰਪੀਜੀ ਹਮਲੇ ਦੇ ਮੁੱਖ ਦੋਸ਼ੀ ਗੁਰਪਿੰਦਰ ਉਰਫ਼ ਬਿੰਦੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਹ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਦਾ ਕਰੀਬੀ ਸਾਥੀ ਦੱਸਿਆ ਜਾਂਦਾ ਹੈ। ਇਸ ਦੇ ਨਾਲ ਹੀ ਹਮਲੇ ਦੌਰਾਨ ਮੁਲਜ਼ਮ ਨਿਸ਼ਾਨ ਸਿੰਘ ਅਤੇ ਚੜ੍ਹਤ ਸਿੰਘ ਦੇ ਲਗਾਤਾਰ ਸੰਪਰਕ ਵਿੱਚ ਸੀ। ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ‘ਚ ਹੁਣ ਤੱਕ 9 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਪੰਜਾਬ ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਇਕ ਹੋਰ ਦੋਸ਼ੀ ਨਾਬਾਲਗ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇੱਕ ਹੋਰ ਦੋਸ਼ੀ ਦੀਪਕ ਕੁਮਾਰ ਨੂੰ ਹਾਲ ਹੀ ਵਿੱਚ NIA ਨੇ ਗ੍ਰਿਫਤਾਰ ਕੀਤਾ ਹੈ, ਜਿਸ ਨਾਲ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 11 ਹੋ ਗਈ ਹੈ। 13 ਮਈ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਪੁਲਿਸ ਨੇ ਲਖਬੀਰ ਸਿੰਘ ਲੰਡਾ ਨੂੰ ਮੋਹਾਲੀ ਬਲਾਸਟ ਕੇਸ ਦਾ ਮੁੱਖ ਸਾਜਿਸ਼ਕਰਤਾ ਐਲਾਨ ਦਿੱਤਾ ਸੀ।
ਪੁਲਿਸ ਨੇ ਦੱਸਿਆ ਸੀ ਕਿ ਤਰਨਤਾਰਨ ਜ਼ਿਲ੍ਹੇ ਦਾ ਰਹਿਣ ਵਾਲਾ ਲੰਡਾ ਇੱਕ ਗੈਂਗਸਟਰ ਹੈ ਅਤੇ 2017 ਵਿੱਚ ਕੈਨੇਡਾ ਚਲਾ ਗਿਆ ਸੀ। ਉਸ ਨੂੰ ਹਰਿੰਦਰ ਸਿੰਘ ਰਿੰਦਾ ਦਾ ਕਰੀਬੀ ਦੱਸਿਆ ਜਾਂਦਾ ਹੈ, ਜੋ ਕਿ ਆਈਐਸਆਈ ਦਾ ਹਿੱਸਾ ਹੈ ਅਤੇ ਪਾਕਿਸਤਾਨ ਤੋਂ ਸੰਚਾਲਿਤ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੁਖੀ ਵਧਾਵਾ ਸਿੰਘ ਦਾ ਨਜ਼ਦੀਕੀ ਹੈ। ਲਖਬੀਰ ਸਿੰਘ ਲੰਡਾ ਦੇ ਮੁੱਖ ਸਾਥੀਆਂ- ਨਿਸ਼ਾਨ ਸਿੰਘ ਅਤੇ ਚੜ੍ਹਦ ਸਿੰਘ, ਜੋ ਕਿ ਤਰਨਤਾਰਨ ਜ਼ਿਲ੍ਹੇ ਤੋਂ ਹਨ, ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਕਿਉਂਕਿ ਨਿਸ਼ਾਨ ਨੇ ਦੋ ਦੋਸ਼ੀਆਂ (ਘਟਨਾ ਵਿੱਚ ਸ਼ਾਮਲ) ਨੂੰ ਪਨਾਹ ਦਿੱਤੀ ਸੀ।