● On air now · ਟੀਵੀ ਪੰਜਾਬ

Punjabi News · Since 2013

Breaking

ਪੰਜਾਬ ਤੇ ਉੱਤਰਾਖੰਡ ਤੋਂ ਬਾਅਦ ਹੁਣ ਕੇਜਰੀਵਾਲ ਦਾ ਗੋਆ ਵਿਚ ਮੁਫ਼ਤ ਬਿਜਲੀ ਦੇਣ ਦਾ ਵਾਅਦਾ

ਪਣਜੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਤੇ ਉੱਤਰਾਖੰਡ ਤੋਂ ਬਾਅਦ ਹੁਣ ਗੋਆ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ 300 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਪੁਰਾਣੇ ਸਾਰੇ…


ਪਣਜੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਤੇ ਉੱਤਰਾਖੰਡ ਤੋਂ ਬਾਅਦ ਹੁਣ ਗੋਆ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ 300 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਪੁਰਾਣੇ ਸਾਰੇ ਬਿਜਲੀ ਬਿੱਲਾਂ ਨੂੰ ਮੁਆਫ ਕਰਨ ਦਾ ਵਾਅਦਾ ਵੀ ਕੀਤਾ ਹੈ। ਇਸ ਤੋਂ ਪਹਿਲਾਂ ਉਹ ਪੰਜਾਬ ਤੇ ਉੱਤਰਾਖੰਡ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦਾ ਵਾਅਦਾ ਕਰ ਚੁੱਕੇ ਹਨ। ਇਨ੍ਹਾਂ ਰਾਜਾਂ ਵਿਚ ਅਗਲੇ ਸਾਲ ਚੋਣਾਂ ਹੋ ਰਹੀਆਂ ਹਨ | ਇਸ ਕਾਰਨ ਕੇਜਰੀਵਾਲ ਕਈ ਰਾਜਾਂ ਵਿਚ ਜਾ ਕੇ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਦਾ ਪ੍ਰਚਾਰ ਕਰ ਰਹੇ ਹਨ।

ਟੀਵੀ ਪੰਜਾਬ ਬਿਊਰੋ


Filed under