ਕੇਂਦਰ ਸਰਕਾਰ ਵਲੋਂ ਝੋਨੇ ਦੀ ਖ਼ਰੀਦ 11 ਅਕਤੂਬਰ ਨੂੰ ਸ਼ੁਰੂ ਕੀਤੀ ਜਾਵੇਗੀ . ਉੱਥੇ ਹੀ ਇਸ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਹੈ ਕਿ ਪੰਜਾਬ ਦੇ ਕਿਸਾਨ ਬਹੁਤ ਪ੍ਰੇਸ਼ਾਨ ਹਨ, ਕਿਸਾਨ ਆਪਣੇ ਟਰੈਕਟਰ ਵਿਚ ਲੱਖਾਂ ਕੁਇੰਟਲ ਝੋਨਾ ਲੈ ਕੇ ਮੰਡੀਆਂ ਦੇ ਬਾਹਰ ਖੜ੍ਹਾ ਹੈ। ਸਰਕਾਰ ਨੂੰ ਅਪੀਲ ਹੈ, ਕੱਲ੍ਹ ਤੋਂ ਹੀ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਓ। ਇਸ ਨਾਲ ਹੀ ਪੰਜਾਬ ਕਾਂਗਰਸ ਵਿਚ ਚੱਲ ਰਹੇ ਕਲੇਸ਼ ਨੂੰ ਲੈ ਕੇ ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਅਪਣਾ ਕਲੇਸ਼ ਛੱਡ ਕੇ ਕਿਸਾਨਾਂ ਦੀ ਮਦਦ ਕਰਨੀ ਚਾਹੀਦੀ ਹੈ |
ਕਾਂਗਰਸ ਨੂੰ ਅਪਣਾ ਕਲੇਸ਼ ਛੱਡ ਕੇ ਕਿਸਾਨਾਂ ਦੀ ਮਦਦ ਕਰਨੀ ਚਾਹੀਦੀ – ਕੇਜਰੀਵਾਲ
