TV Punjab | Punjabi News Channel

ਅਰਵਿੰਦ ਕੇਜਰੀਵਾਲ ਕੱਲ੍ਹ ਪੰਜਾਬ ਆਉਣਗੇ

FacebookTwitterWhatsAppCopy Link

ਜਲੰਧਰ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ ਪੰਜਾਬ ਆਉਣਗੇ। ਉਨ੍ਹਾਂ ਵਲੋਂ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨਾਲ ਉਨ੍ਹਾਂ ਦੇ ਪਿੰਡ ਸੇਖਵਾਂ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮੁਲਾਕਾਤ ਕੀਤੀ ਜਾਵੇਗੀ।

ਇਹ ਜਾਣਕਾਰੀ ਰਾਘਵ ਚੱਢਾ ਵਲੋਂ ਇਕ ਟਵੀਟ ਕਰਕੇ ਸਾਂਝੀ ਕੀਤੀ ਗਈ ਹੈ। ਸਮਝਿਆ ਸਮਝਿਆ ਜਾ ਰਿਹਾ ਹੈ ਕਿ ਸਾਲ 2022 ਦੀਆ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਗਠਜੋੜ ਨੂੰ ਲੈ ਕੇ ਕੋਈ ਰਣਨੀਤੀ ਬਣਾਈ ਜਾ ਸਕਦੀ ਹੈ। ਇਸ ਮੀਟਿੰਗ ਨੂੰ ਸ਼ੁਰੂਆਤੀ ਕੜੀ ਵਜੋਂ ਦੇਖਿਆ ਜਾ ਰਿਹਾ ਹੈ।

ਟੀਵੀ ਪੰਜਾਬ ਬਿਊਰੋ

Exit mobile version