ਅਰਵਿੰਦ ਕੇਜਰੀਵਾਲ ਵੱਲੋਂ ਗੋਆ ਦੇ ਲੋਕਾਂ ਨਾਲ ਵੱਡੇ ਵਾਅਦੇ

ਪਣਜੀ :ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਗੋਆ ਦੌਰੇ ‘ਤੇ ਹਨ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਆਮ ਆਦਮੀ ਪਾਰਟੀ ਗੋਆ ਵਿਚ ਆਪਣੀ ਸਥਿੱਤੀ ਨੂੰ ਮਜ਼ਬੂਤ ​​ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਆਪਣੇ ਗੋਆ ਦੌਰੇ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਈ ਵੱਡੇ ਵਾਅਦੇ ਕੀਤੇ ਹਨ। ਸਰਕਾਰ ਦੇ ਗਠਨ ਤੋਂ ਬਾਅਦ ਉਨ੍ਹਾਂ ਨੇ ਗੋਆ ਵਿਚ 300 ਯੂਨਿਟ ਬਿਜਲੀ ਮੁਫਤ ਦੇਣ ਦਾ ਵਾਅਦਾ ਕੀਤਾ ਹੈ। ਇਸ ਦੇ ਨਾਲ ਹੀ ਹਰੇਕ ਘਰ ਵਿਚ ਇਕ ਬੇਰੁਜ਼ਗਾਰ ਵਿਅਕਤੀ ਨੂੰ ਨੌਕਰੀ ਦਿੱਤੀ ਜਾਵੇਗੀ।

ਅਰਵਿੰਦ ਕੇਜਰੀਵਾਲ ਨੇ ਇਹ ਵੀ ਕਿਹਾ ਕਿ ਕੰਮ ਦੀ ਭਾਲ ਵਿਚ ਭਟਕ ਰਹੇ ਬੇਰੁਜ਼ਗਾਰ ਲੋਕਾਂ ਨੂੰ ਨੌਕਰੀ ਮਿਲਣ ਤੱਕ 3000 ਰੁਪਏ ਮਹੀਨਾਵਾਰ ਭੱਤਾ ਵੀ ਮਿਲੇਗਾ। ਤੁਹਾਨੂੰ ਦੱਸ ਦੇਈਏ ਕਿ 2022 ਦੇ ਜਨਵਰੀ-ਫਰਵਰੀ ਵਿਚ ਪੰਜ ਰਾਜਾਂ ਵਿਚ ਚੋਣਾਂ ਦਾ ਪ੍ਰਸਤਾਵ ਹੈ। ਗੋਆ ਵੀ ਇਨ੍ਹਾਂ ਸੂਬਿਆਂ ਵਿਚੋਂ ਇਕ ਹੈ।

ਟੀਵੀ ਪੰਜਾਬ ਬਿਊਰੋ