TV Punjab | Punjabi News Channel

ਡੀਜੇ ‘ਤੇ ਪੈ ਰਿਹਾ ਸੀ ਭੰਗੜਾ, ਪਹਿਲਾਂ ਬਹਿਸੇ ਤੇ ਫਿਰ ਕਰਤਾ ਕਾਰਾ

Facebook
Twitter
WhatsApp
Copy Link

ਡੈਸਕ- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਭੈਲ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸ਼ਮਸ਼ੇਰ ਸਿੰਘ (22) ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਭੈਲ ਢਾਏਵਾਲਾ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਇਕ ਪ੍ਰੋਗਰਾਮ ’ਚ ਡੀਜੇ ’ਤੇ ਭੰਗੜਾ ਪਾਉਂਦੇ ਸਮੇਂ ਪਿੰਡ ਦੇ ਹੀ ਨੌਜਵਾਨਾਂ ਨਾਲ ਸ਼ਮਸ਼ੇਰ ਸਿੰਘ ਦਾ ਝਗੜਾ ਹੋ ਗਿਆ, ਜਿਸ ਦੌਰਾਨ ਇਨ੍ਹਾਂ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਸ਼ਮਸ਼ੇਰ ਸਿੰਘ ’ਤੇ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿਤਾ।

ਪੀੜਤ ਪਰਿਵਾਰ ਵਲੋਂ ਮ੍ਰਿਤਕ ਨੌਜਵਾਨ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਬਣਦੀ ਕਾਨੂੰਨੀ ਕਾਰਵਾਈ ਕਰ ਰਹੀ।

Exit mobile version