ਹਰੀਕੇ ਪੱਤਣ – ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਆਉਂਦੇ ਕਸਬਾ ਹਰੀਕੇ ਪੱਤਣ ਵਿਖੇ ਦੇਰ ਰਾਤ ਘਰ ਦਾਖਲ ਹੋਏ ਅਣਪਛਾਤੇ ਵਿਅਕਤੀਆਂ ਵੱਲੋਂ ਪਤੀ- ਪਤਨੀ ਦਾ ਤੇਜ਼ ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਰਾਤ 1 ਤੋਂ 2 ਵਜੇ ਦੀ ਦੱਸੀ ਜਾ ਰਹੀ ਹੈ। ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਅਣਪਛਾਤੇ ਵਿਅਕਤੀ ਘਰ ਵਿੱਚ ਪਈ ਰਾਈਫ਼ਲ, ਘੜੀ, 4 ਸੋਨੇ ਦੀ ਮੁੰਦਰੀਆ ਵੀ ਲੈ ਕੇ ਹੋਏ ਫ਼ਰਾਰ ਹੋ ਗਏ। ਮ੍ਰਿਤਕ ਪਤੀ ਪਤਨੀ ਦੀ ਪਛਾਣ ਸਾਬਕਾ ਫੋਜੀ ਸੁਖਦੇਵ ਸਿੰਘ ਪੁੱਤਰ ਭਜਨ ਸਿੰਘ ਮੈਂਬਰ ਪੰਚਾਇਤ ਹਰੀਕੇ ਤੇ ਪਤਨੀ ਦੀ ਪਛਾਣ ਰਾਜਬੀਰ ਕੌਰ ਪਤਨੀ ਸੁਖਦੇਵ ਸਿੰਘ ਦੇ ਰੂਪ ਵਿੱਚ ਹੋਈ ਹੈ। ਮੌਕੇ ‘ਤੇ ਡੀ ਐਸ ਪੀ ਪੱਟੀ ਸਤਨਾਮ ਸਿੰਘ ਤੇ ਥਾਣਾ ਹਰੀਕੇ ਪੱਤਣ ਦੇ ਐਸ. ਐਚ. ਓ. ਹਰਜੀਤ ਸਿੰਘ ਪੁਲਿਸ ਪਾਰਟੀ ਦੇ ਨਾਲ ਪੁਹੰਚੇ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਅੱਧੀ ਰਾਤ ਘਰ ‘ਚ ਦਾਖਲ ਹੋ ਪਤੀ ਪਤਨੀ ਨਾਲ ਕੀਤਾ ਇਹ ਕਾਰਾ, ਮਚ ਗਈ ਹਾਹਾਕਾਰ
