ਮੋਹਾਲੀ – ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਅਤੇ ਬਾਅਦ ਵਿੱਚ ਉਨ੍ਹਾਂ ਦੀ ਗੱਡੀ ’ਤੇ ਪਥਰਾਅ ਕਰ ਦਿੱਤਾ ਗਿਆ। ਗੱਡੀ ‘ਤੇ ਹੋਏ ਪਥਰਾਅ ਕਾਰਨ ਧਾਮੀ ਦੀ ਗੱਡੀ ਦਾ ਪਿਛਲਾ ਸ਼ੀਸ਼ਾ ਟੁੱਟ ਗਿਆ । ਦੱਸ ਦੇਈਏ ਕਿ ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਪਿਛਲੇ ਕਈ ਦਿਨਾਂ ਕੌਮੀ ਇਨਸਾਫ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਵਿਚ ਹਰਜਿੰਦਰ ਸਿੰਘ ਧਾਮੀ ਸ਼ਿਰਕਤ ਕਰਨ ਪਹੁੰਚੇ ਹੋਏ ਸਨ, ਜਿੱਥੇ ਉਨ੍ਹਾਂ ’ਤੇ ਇਹ ਹਮਲਾ ਕੀਤਾ ਗਿਆ ।
SGPC ਦੇ ਪ੍ਰਧਾਨ ਹਰਜਿੰਦਰ ਧਾਮੀ ਦੀ ਗੱਡੀ ‘ਤੇ ਹੋਇਆ ਪਥਰਾਅ
