ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਪ੍ਰਧਾਨ ਤੇ ਤਖ਼ਤ ਸ੍ਰੀ ਪਟਨਾ ਸਾਹਿਬ ਜੀ ਦੇ ਕਮੇਟੀ ਪ੍ਰਧਾਨ ਅਵਤਾਰ ਸਿੰਘ ਹਿੱਤ ਦੇ ਅਕਾਲ ਚਲਾਣਾ ਕਰ ਜਾਣ ਸਬੰਧੀ ਸੂਚਨਾ ਪ੍ਰਾਪਤ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਸ. ਅਵਤਾਰ ਸਿੰਘ ਹਿੱਤ 59 ਸਾਲ ਨੇ ਆਪਣੀ ਜ਼ਿੰਦਗੀ ਵਿੱਚ ਅਹਿਮ ਪ੍ਰਾਪਤੀਆਂ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਜਨਰਲ ਸਕੱਤਰ ਵਜੋਂ ਬਾਖ਼ੂਬੀ ਈਮਾਨਦਾਰੀ ਨਾਲ ਸੇਵਾਵਾਂ ਨਿਭਾਈਆਂ ਗਈਆਂ ਹਨ। ਇਸ ਵਕਤ ਸਰਦਾਰ ਹਿੱਤ ਦਿੱਲੀ ਅਕਾਲੀ ਦਲ ਬਾਦਲ ਦਾ ਭਾਵੇਂ ਢਾਂਚਾ ਭੰਗ ਹੋ ਚੁੱਕਾ ਸੀ ਪਹਿਲਾਂ ਤੋਂ ਸਰਗਰਮੀ ਨਾਲ ਪ੍ਰਧਾਨਗੀ ਕਰਦੇ ਹੋਏ ਦਿੱਲੀ ਦੀਆਂ ਸੰਗਤਾਂ ਦੀ ਸੇਵਾ ਕਰ ਰਹੇ ਸੀ। ਸ.ਅਵਤਾਰ ਸਿੰਘ ਨੂੰ ਅੱਜ ਸਵੇਰੇ ਤੜਕੇ ਅਟੈਕ ਆਉਣ ਨਾਲ ਅਕਾਲ ਚਲਾਣਾ ਕਰ ਜਾਣ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ ਹਰਜਿੰਦਰ ਸਿੰਘ ਧਾਮੀ,ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਮਹਿਤਾ, ਬਾਬਾ ਬਲਵੀਰ ਸਿੰਘ ਛਿਅੱਨਵੇ ਕਰੋੜੀ ਮੁਖੀ ਬੁੱਢਾ ਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਅਨੁਸੂਚਿਤ ਜਾਤੀ ਵਿੰਗ ਪੰਜਾਬ ਦੇ ਕੌਮੀ ਪ੍ਰਧਾਨ ਸਾਬਕਾ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਸਗੋਂ ਤਲਬੀਰ ਸਿੰਘ ਗਿੱਲ ਤੇ ਹੋਰ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਸ. ਅਵਤਾਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
