● On air now · ਟੀਵੀ ਪੰਜਾਬ

Punjabi News · Since 2013

Breaking

ਸੜਕ ਹਾਦਸੇ ‘ਚ ਗੈਂਗਸਟਰ ਕੁਲਬੀਰ ਨਰੂਆਣਾ ਦੇ ਸਾਥੀ ਅਜ਼ੀਜ਼ ਖ਼ਾਨ ਦੀ ਮੌਤ

ਸੰਗਰੂਰ – ਗੈਂਗਸਟਰ ਕੁਲਬੀਰ ਨਰੂਆਣਾ ਦੇ ਸਾਥੀ ਅਜ਼ੀਜ਼ ਖ਼ਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅਜ਼ੀਜ਼ ਖਾਨ ਦੀ ਸੰਗਰੂਰ ਜ਼ਿਲ੍ਹੇ ਦੇ ਕਾਲਾ ਝਾੜ ਟੋਲ ਪਲਾਜ਼ਾ ਕੋਲ ਧੁੰਦ ਕਾਰਨ ਵਾਪਰੇ ਹਾਦਸੇ ਵਿਚ ਮੌਤ ਹੋ ਗਈ ।…


ਸੰਗਰੂਰ – ਗੈਂਗਸਟਰ ਕੁਲਬੀਰ ਨਰੂਆਣਾ ਦੇ ਸਾਥੀ ਅਜ਼ੀਜ਼ ਖ਼ਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅਜ਼ੀਜ਼ ਖਾਨ ਦੀ ਸੰਗਰੂਰ ਜ਼ਿਲ੍ਹੇ ਦੇ ਕਾਲਾ ਝਾੜ ਟੋਲ ਪਲਾਜ਼ਾ ਕੋਲ ਧੁੰਦ ਕਾਰਨ ਵਾਪਰੇ ਹਾਦਸੇ ਵਿਚ ਮੌਤ ਹੋ ਗਈ । ਇਸ ਹਾਦਸੇ ਵਿਚ ਉਸ ਦਾ ਸੁਰੱਖਿਆ ਮੁਲਾਜ਼ਮ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਮਿਲੀ ਜਾਣਕਾਰੀ ਅਨੁਸਾਰ ਕਾਲਾ ਝਾੜ ਟੋਲ ਪਲਾਜ਼ਾ ਤੋਂ ਨਿਕਲਣ ਤੋਂ ਬਾਅਦ ਅਜ਼ੀਜ਼ ਖ਼ਾਨ ਦੀ ਸਕਾਰਪੀਓ ਗੱਡੀ ਧੁੰਦ ਕਾਰਨ ਡਿਵਾਈਡਰ ਨਾਲ ਟਕਰਾ ਗਈ। ਜਿਸ ਕਾਰਨ ਅਜ਼ੀਜ਼ ਖ਼ਾਨ ਦੀ ਮੌਤ ਹੋ ਗਈ ਅਤੇ ਗੰਨਮੈਨ ਗੰਭੀਰ ਰੂਪ ਵਿੱਚ ਫੱਟੜ ਹੋ ਗਿਆ। ਇਸ ਹਾਦਸੇ ਵਿੱਚ ਗੱਡੀ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ।

ਦੱਸ ਦੇਈਏ ਕਿ ਇਸ ਹਾਦਸੇ ਮਗਰੋਂ ਅਜ਼ੀਜ਼ ਖ਼ਾਨ ਅਤੇ ਉਸ ਦੇ ਸੁਰੱਖਿਆ ਮੁਲਾਜ਼ਮ ਨੂੰ ਤੁਰੰਤ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਅਜ਼ੀਜ਼ ਖ਼ਾਨ ਨੂੰ ਮ੍ਰਿਤਕ ਐਲਾਨ ਦਿੱਤਾ।


Filed under