ਚੰਡੀਗੜ੍ਹ-ਪੰਜਾਬ-ਹਰਿਆਣਾ ਹਾਈਕੋਰਟ ਨੇ ਪ੍ਰੋਡਕਸ਼ਨ ਵਾਰੰਟ ਦੇ ਮਾਮਲੇ ਵਿੱਚ ਅੱਜ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦੇ ਹੋਏ ਪ੍ਰੋਡਕਸ਼ਨ ਵਾਰੰਟ ‘ਤੇ ਰੋਕ ਲਗਾ ਦਿੱਤੀ ਹੈ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਵੀ ਜਵਾਬ ਦਾਖਲ ਕਰਨ ਲਈ ਕੋਰਟ ਤੋਂ ਹੋਰ ਸਮੇਂ ਦੀ ਮੰਗ ਕੀਤੀ ਗਈ ਸੀ, ਜਿਸ ‘ਤੇ ਕੋਰਟ ਨੇ ਕੇਸ ਦੀ ਸੁਣਵਾਈ ਨੂੰ ਹੁਣ 3 ਮਹੀਨੇ ਅੱਗੇ ਪਾ ਦਿੱਤਾ ਹੈ। ਹਾਈਕੋਰਟ ਨੇ ਡੇਰਾ ਮੁਖੀ ਦੇ ਖਿਲਾਫ ਜਾਰੀ ਪ੍ਰੋਡਕਸ਼ਨ ਵਾਰੰਟ ‘ਤੇ 21 ਅਪ੍ਰੈਲ ਤੱਕ ਰੋਕ ਲਗਾਉਣ ਦੇ ਹੁਕਮ ਦਿੱਤੇ। ਹਾਈਕੋਰਟ ਨੇ ਕਿਹਾ ਕਿ ਸਰਕਾਰ ਜੇਕਰ ਇਸ ਮਾਮਲੇ ‘ਚ ਕੋਈ ਪੁੱਛਗਿੱਛ ਕਰਨਾ ਚਾਹੁੰਦੀ ਹੈ ਤਾਂ ਡੇਰਾ ਮੁਖੀ ਕੋਲ ਸੁਨਾਰੀਆ ਜੇਲ ‘ਚ ਹੀ ਜਾ ਕੇ ਪੁੱਛਗਿਛ ਕਰ ਸਕਦੀ ਹੈ। ਕੋਰਟ ਨੇ ਪ੍ਰਧਾਨ ਮੰਤਰੀ ਦਾ ਲੰਘੇ ਕੱਲ੍ਹ ਕਾਫਲਾ ਰੋਕੇ ਜਾਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਾਜ਼ੁਕ ਹਾਲਾਤ ਨੂੰ ਸੰਭਾਲ ਨਹੀਂ ਸਕੀ। ਹੁਣ ਜੇਕਰ ਰਾਮ ਰਹੀਮ ਨੂੰ ਪੰਜਾਬ ਲਿਆਂਦਾ ਜਾਂਦਾ ਹੈ ਤਾਂ ਸਰਕਾਰ ਸੁਰੱਖਿਆ ਦੇ ਇੰਤਜ਼ਾਮ ਕਿਸ ਤਰਾਂ ਕਰ ਸਕੇਗੀ।