ਬੈਂਸ ਭਰਾ ਕਾਂਗਰਸ ‘ਚ ਹੋਏ ਸ਼ਾਮਿਲ, ਰਵਨੀਤ ਬਿੱਟੂ ਨੂੰ ਝਟਕਾ

ਡੈਸਕ- ਲੁਧਿਆਣਾ ਲੋਕ ਸਭਾ ਸੀਟ ‘ਤੇ ਚੋਣ ਲੜ ਰਹੇ ਭਾਜਪਾ ਦੇ ਉਮੀਦਵਾਰ ਰਵਨੀਤ ਬਿੱਟੂ ਨੂੰ ਉਦੋਂ ਝਟਕਾ ਲੱਗਾ ਜਦੋਂ ਲੋਕ ਇਨਸਾਫ ਪਾਰਟੀ ਦਾ ਰਲੇਵਾਂ ਕਾਂਗਰਸ ‘ਚ ਹੋ ਗਿਆ।ਸਾਬਕਾ
ਵਿਧਾਇਕ ਸਿਮਰਜੀਤ ਬੈਂਸ ਅਤੇ ਬਲਵਿੰਦਰ ਬੈਂਸ ਆਪਣੀ ਪੰਜਾਬ ਟੀਮ ਨਾਲ ਕਾਂਗਰਸ ਚ ਸ਼ਾਮਿਲ ਹੋ ਗਏ।ਬੈਂਸ ਭਰਾਵਾਂ ਦੀ ਸ਼ਮੂਲੀਅਤ ਨਾਲ ਲੁਧਿਆਣਾ ਤੋਂ ਲੜ ਰਹੇ ਕਾਂਗਰਸ ਪ੍ਰਧਾਨ
ਰਾਜਾ ਵੜਿੰਗ ਦੀ ਸਥਿਤੀ ਮਜ਼ਬੂਤ ਹੋਈ ਹੈ। ਇਸ ਤੋਂ ਪਹਿਲਾਂ ਬੈਂਸ ਭਰਾਵਾਂ ਦੇ ‘ਆਪ’ ਅਤੇ ਭਾਜਪਾ ਨਾਲ ਵੀ ਸੰਪਰਕ ਹੋਣ ਦੀਆਂ ਖਬਰਾਂ ਬਾਹਰ ਆ ਰਹੀਆਂ ਸਨ।

ਦੱਸ ਦੇਈਏ ਕਿ ਰਵਨੀਤ ਬਿੱਟੂ ਵੱਲੋਂ ਭਾਜਪਾ ਵਿਚ ਸ਼ਾਮਲ ਹੋਣ ਮਗਰੋਂ ਤੋਂ ਖਬਰਾਂ ਆ ਰਹੀਆਂ ਸਨ ਕਿ ਬੈਂਸ ਭਰਾ ਕਾਂਗਰਸ ਵਿਚ ਸਾਮਲ ਹੋ ਸਕਦੇ ਹਨ ਤੇ ਪਾਰਟੀ ਉਨ੍ਹਾਂ ਨੂੰ ਲੁਧਿਆਣਾ ਤੋਂ ਟਿਕਟ ਦੇ ਸਕਦੀ ਹੈ। ਪਰ ਇਸੇ ਵਿਚਾਲੇ ਪਾਰਟੀ ਨੇ ਕਾਂਗਰਸ ਸੂਬਾ ਪ੍ਰਧਾਨ ਰਾਜਾ ਵੜਿੰਗ ਨੂੰ ਲੁਧਿਆਣਾ ਤੋਂ ਚੋਣ ਮੈਦਾਨ ਵਿਚ ਉਤਾਰ ਦਿੱਤਾ। ਪਾਰਟੀ ਲੁਧਿਆਣਾ ਵਿਚ ਆਪਣਾ ਪੂਰਾ ਜ਼ੋਰ ਲਾ ਰਹੀ ਹੈ, ਇਸੇ ਵਿਚਾਲੇ ਬੈਂਸ ਬ੍ਰਦਰਸ ਕਾਂਗਰਸ ਵਿਚ ਸ਼ਾਮਲ ਹੋ ਗਏ, ਜਿਸ ਦਾ ਪਾਰਟੀ ਨੂੰ ਚੋਣਾਂ ਵਿਚ ਫਾਇਦਾ ਹੋ ਸਕਦਾ ਹੈ।