● On air now · ਟੀਵੀ ਪੰਜਾਬ

Punjabi News · Since 2013

Breaking

ਮਾਨ ਸਰਕਾਰ ਦਾ ਵੱਡਾ ਫੈਸਲਾ, ਵਿਧਾਇਕ ਬਲਜਿੰਦਰ ਕੌਰ ਨੂੰ ਮਿਲਿਆ ਕੈਬਨਿਟ ਰੈਂਕ

ਚੰਡੀਗੜ੍ਹ- ਬਲਜਿੰਦਰ ਕੌਰ ਨੂੰ ਕੈਬਨਿਟ ਰੈਂਕਦਾ ਦਰਜਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੋਮਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਕੀਤਾ ਗਿਆ, ਜਿਸ ਪਿੱਛੋਂ ਹੁਣ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨੂੰ ਕੈਬਨਿਟ ਮੰਤਰੀਆਂ ਦੇ ਬਰਾਬਰ ਤਨਖਾਹ ਅਤੇ…


ਚੰਡੀਗੜ੍ਹ- ਬਲਜਿੰਦਰ ਕੌਰ ਨੂੰ ਕੈਬਨਿਟ ਰੈਂਕਦਾ ਦਰਜਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੋਮਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਕੀਤਾ ਗਿਆ, ਜਿਸ ਪਿੱਛੋਂ ਹੁਣ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨੂੰ ਕੈਬਨਿਟ ਮੰਤਰੀਆਂ ਦੇ ਬਰਾਬਰ ਤਨਖਾਹ ਅਤੇ ਸਾਰੇ ਭੱਤੇ ਮਿਲਣਗੇ। ਬਲਜਿੰਦਰ ਕੌਰ ਵੱਲੋਂ ਕੈਬਨਿਟ ਰੈਂਕ ਮਿਲਣ ‘ਤੇ ਅਥਾਹ ਖੁਸ਼ੀ ਪਾਈ ਜਾ ਰਹੀ ਹੈ ਅਤੇ ਉਨ੍ਹਾਂ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਦੱਸ ਦੇਈਏ ਕਿ ਇਸਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਵਿਧਾਇਕਾ ਨੂੰ ਚੀਫ ਆਫ ਵਿ੍ਹਪ ਬਣਾਇਆ ਗਿਆ ਸੀ।


Filed under