● On air now · ਟੀਵੀ ਪੰਜਾਬ

Punjabi News · Since 2013

Breaking

ਸਖਤ ਸੁਰੱਖਿਆ ਮਿਲਣ ਦੇ ਬਾਵਜੂਦ ਵਿਦੇਸ਼ ਰਵਾਨਾ ਹੋਏ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ

ਮਾਨਸਾ- ਸਖਤ ਸੁਰੱਖਿਆ ਮਿਲਣ ਦੇ ਬਾਵਜੂਦ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਫਿਰ ਤੋਂ ਯੂਕੇ ਲਈ ਰਵਾਨਾ ਹੋ ਚੁੱਕੇ ਹਨ। ਉੁਨ੍ਹਾਂ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਦਿੱਲੀ ਹਵਾਈ ਅੱਡੇ ‘ਤੇ ਪਹੁੰਚਾਇਆ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਬਲਕੌਰ…


ਮਾਨਸਾ- ਸਖਤ ਸੁਰੱਖਿਆ ਮਿਲਣ ਦੇ ਬਾਵਜੂਦ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਫਿਰ ਤੋਂ ਯੂਕੇ ਲਈ ਰਵਾਨਾ ਹੋ ਚੁੱਕੇ ਹਨ। ਉੁਨ੍ਹਾਂ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਦਿੱਲੀ ਹਵਾਈ ਅੱਡੇ ‘ਤੇ ਪਹੁੰਚਾਇਆ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਬਲਕੌਰ ਸਿੰਘ ਯੂਕੇ ਜਾ ਚੁੱਕੇ ਹਨ। ਪਿਛਲੀ ਯਾਤਰਾ ਦੌਰਾਨ ਸਿੱਧੂ ਦੀ ਮਾਤਾ ਚਰਨ ਕੌਰ ਵੀ ਉਨ੍ਹਾਂ ਦੇ ਨਾਲ ਸੀ। ਪਰ ਇਸ ਵਾਰ ਬਲਕੌਰ ਸਿੰਘ ਇਕਲੇ ਵਿਦੇਸ਼ ਲਈ ਰਵਾਨਾ ਹੋਏ ਹਨ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ਵਧਾਈ ਗਈ ਸੀ। ਵੱਡੀ ਗਿਣਤੀ ਵਿਚ ਪੁਲਿਸ ਫੋਰਸ ਸਿੱਧੂ ਮੂਸੇਵਾਲਾ ਦੀ ਕੋਠੀ ਦੇ ਬਾਹਰ ਤਾਇਨਾਤ ਕੀਤੇ ਗਏ ਹਨ। ਪਿੰਡ ਮੂਸੇ ਨੂੰ ਛਾਉਣੀ ਵਿਚ ਤਬਦੀਲ ਕੀਤਾ ਗਿਆ ਸੀ ਤੇ ਪਿੰਡ ਵਿਚ ਆਉਣ ਤੇ ਜਾਣ ਵਾਲੇ ਹਰੇਕ ਬੰਦੇ ਦੀ ਤਲਾਸ਼ੀ ਕੀਤੀ ਜਾ ਰਹੀ ਹੈ। ਸੀਟੀਵੀ ਕੈਮਰੇ ਵੀ ਲਗਾਏ ਗਏ ਹਨ ਜਿਨ੍ਹਾਂ ‘ਤੇ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ ਪਰ ਹੁਣ ਇਨ੍ਹਾਂ ਸਭ ਦੇ ਦਰਮਿਆਨ ਖਬਰ ਆਈ ਹੈ ਕਿ ਬਲਕੌਰ ਸਿੰਘ ਵਿਦੇਸ਼ ਲਈ ਰਵਾਨਾ ਹੋ ਚੁੱਕੇ ਹਨ।


Filed under