● On air now · ਟੀਵੀ ਪੰਜਾਬ

Punjabi News · Since 2013

Breaking

ਬਰਤਾਨੀਆ ਦੇ ਸ਼ਹਿਰ ਸਲੋਹ ਦੇ ਪਹਿਲੇ ਸਿੱਖ ਮੇਅਰ ਬਣੇ ਬਲਵਿੰਦਰ ਸਿੰਘ ਢਿੱਲੋਂ

ਡੈਸਕ- ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਬਰਤਾਨੀਆ ਦੇ ਸ਼ਹਿਰ ਸਲੋਹ ਦੇ ਪਹਿਲੇ ਸਿੱਖ ਮੇਅਰ ਬਣ ਕੇ ਪੰਜਾਬੀ ਭਾਈਚਾਰੇ ਦਾ ਮਾਣ ਵਧਾਇਆ ਹੈ। ਸਲੋਹ ਵਿਚ ਕੰਜ਼ਰਵੇਟਿਵ ਪਾਰਟੀ ਤੇ ਲਿਬਰਲ ਡੈਮੋਕਰੇਟਸ ਪਾਰਟੀਆਂ ਵਿਚ ਆਪਸੀ ਗਠਜੋੜ ਸਰਕਾਰ ਹੈ ਤੇ…


ਡੈਸਕ- ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਬਰਤਾਨੀਆ ਦੇ ਸ਼ਹਿਰ ਸਲੋਹ ਦੇ ਪਹਿਲੇ ਸਿੱਖ ਮੇਅਰ ਬਣ ਕੇ ਪੰਜਾਬੀ ਭਾਈਚਾਰੇ ਦਾ ਮਾਣ ਵਧਾਇਆ ਹੈ। ਸਲੋਹ ਵਿਚ ਕੰਜ਼ਰਵੇਟਿਵ ਪਾਰਟੀ ਤੇ ਲਿਬਰਲ ਡੈਮੋਕਰੇਟਸ ਪਾਰਟੀਆਂ ਵਿਚ ਆਪਸੀ ਗਠਜੋੜ ਸਰਕਾਰ ਹੈ ਤੇ ਕੰਜ਼ਰਵੇਟਿਵ ਪਾਰਟੀ ਵਲੋਂ ਕੌਂਸਲਰ ਬਲਵਿੰਦਰ ਸਿੰਘ ਢਿੱਲੋਂ ਨੂੰ ਮੇਅਰ ਬਣਾਇਆ ਗਿਆ ਹੈ।

ਬਲਵਿੰਦਰ ਢਿੱਲੋਂ ਤਰਨਤਾਰਨ ਦੇ ਪਿੰਡ ਕੋਟ ਜਸਪਤ ਦੇ ਰਹਿਣ ਵਾਲੇ ਹਨ, ਜੋ ਕਿ ਕਰੀਬ 50 ਸਾਲ ਪਹਿਲਾਂ ਪੰਜਾਬ ਤੋਂ ਇੰਗਲੈਂਡ ਆਏ ਸਨ। ਸਲੋਹ ਦੇ ਮੇਅਰ ਦਫ਼ਤਰ ਵਿਚ ਹੋਈ ਮੇਅਰ ਚੋਣ ਦੌਰਾਨ ਕੌਂਸਲਰ ਢਿੱਲੋਂ ਨੇ ਲੇਬਰ ਦੇ ਕੌਂਸਲਰ ਡਾਰ ਨੂੰ ਹਰਾਇਆ। ਇਸ ਮੌਕੇ ਲੇਬਰ ਦੇ 18 ਕੌਂਸਲਰਾ ਵਿਚੋਂ 16 ਮੈਂਬਰ ਹੀ ਹਾਜ਼ਰ ਰਹੇ।


Filed under