Site icon TV Punjab | Punjabi News Channel

ਹਥਿਆਰਾਂ ਦੀ ਤਸਕਰੀ ‘ਚ ਸ਼ਾਮਿਲ ਬੰਬੀਹਾ ਗੈਂਗ ਦਾ ਬਦਮਾਸ਼ ਗ੍ਰਿਫਤਾਰ, ਮਿਲੇ ਕਈ ਹਥਿਆਰ

ਡੈਸਕ – ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਐਸਏਐਸ ਨਗਰ (ਮੁਹਾਲੀ) ਨੇ ਬੰਬੀਹਾ ਗੈਂਗ ਦੇ ਸ਼ੂਟਰ ਨੂੰ ਹਥਿਆਰਾਂ ਦੀ ਤਸਕਰੀ ਕਰਦੇ ਹੋਏ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਤਸਕਰ ਕੋਲੋਂ .30 ਬੋਰ ਦਾ ਪਿਸਤੌਲ ਅਤੇ 4 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ, ਜਿਸ ਨੂੰ ਮੁਲਜ਼ਮ ਦੇਣ ਜਾ ਰਿਹਾ ਸੀ। ਮੁਲਜ਼ਮ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਸਿੰਮੀ (25) ਵਾਸੀ ਪਿੰਡ ਸਮਰਾਲਾ ਲੁਧਿਆਣਾ ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਪੰਜਾਬ ਅਤੇ ਹੋਰ ਰਾਜਾਂ ਵਿੱਚ ਕਈ ਕੇਸ ਦਰਜ ਹਨ। ਮੁਲਜ਼ਮ ਥਾਣਾ ਸਮਰਾਲਾ ਅਧੀਨ ਇੱਕ ਕਤਲ ਕੇਸ ਵਿੱਚ ਲੋੜੀਂਦਾ ਸੀ।

ਜਾਣਕਾਰੀ ਦਿੰਦਿਆਂ ਏਆਈਜੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਮੁਲਜ਼ਮਾਂ ਦੀਆਂ ਗਤੀਵਿਧੀਆਂ ਬਾਰੇ ਵਿਸ਼ੇਸ਼ ਸੂਚਨਾ ਦੇ ਆਧਾਰ ਤੇ ਐਸਐਸਓਸੀ ਮੁਹਾਲੀ ਦੀਆਂ ਟੀਮਾਂ ਨੇ ਵਿਸ਼ੇਸ਼ ਮੁਹਿੰਮ ਚਲਾਈ। ਇਸ ਦੌਰਾਨ ਮੁਲਜ਼ਮ ਸਿਮਰਨਜੀਤ ਸਿੰਮੀ ਨੂੰ ਮੁਹਾਲੀ ਦੇ ਦਾਰਾ ਸਟੂਡੀਓ ਨੇੜੇ ਕਾਬੂ ਕਰ ਲਿਆ ਗਿਆ। ਮੁਲਜ਼ਮ ਆਪਣੇ ਇੱਕ ਸਾਥੀ ਨੂੰ ਹਥਿਆਰਾਂ ਦੀ ਖੇਪ ਪਹੁੰਚਾਉਣ ਲਈ ਪਟਿਆਲਾ ਤੋਂ ਮੁਹਾਲੀ ਪਹੁੰਚਿਆ ਸੀ।

ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਸਿਮਰਨਜੀਤ ਸਿੰਮੀ ਬੰਬੀਹਾ ਗਿਰੋਹ ਦੇ ਸਰਗਰਮ ਮੈਂਬਰ ਜਸਵਿੰਦਰ ਸਿੰਘ ਉਰਫ਼ ਖੱਟੂ ਦੇ ਨਿਰਦੇਸ਼ਾਂ ਤੇ ਕਾਰਵਾਈ ਕਰਦਾ ਸੀ। ਜਸਵਿੰਦਰ ਖੱਟੂ ਉਹੀ ਮੁਲਜ਼ਮ ਹੈ ਜੋ ਹਾਲ ਹੀ ਵਿੱਚ ਜ਼ਮਾਨਤ ਤੇ ਰਿਹਾਅ ਹੋਇਆ ਸੀ ਅਤੇ ਜਾਅਲੀ ਪਛਾਣ ਅਤੇ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਪਾਸਪੋਰਟ ਹਾਸਲ ਕਰਕੇ ਭਾਰਤ ਤੋਂ ਵਿਦੇਸ਼ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਐਸਐਸਓਸੀ ਮੁਹਾਲੀ (Mohali) ਵਿੱਚ ਆਈਪੀਸੀ ਦੀ ਧਾਰਾ 25, 25 (7), 25 (8) ਅਸਲਾ ਐਕਟ ਅਤੇ 120ਬੀ ਤਹਿਤ ਕੇਸ ਦਰਜ ਕਰ ਲਿਆ ਹੈ।

Exit mobile version