● On air now · ਟੀਵੀ ਪੰਜਾਬ

Punjabi News · Since 2013

Breaking

ਬਰਜਿੰਦਰ ਸਿੰਘ ਮੱਖਣ ਬਰਾੜ ਮੋਗਾ ਤੋਂ ਹੋਣਗੇ ਅਕਾਲੀ ਦਲ ਦੇ ਉਮੀਦਵਾਰ

ਮੋਗਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੱਲ ਪੰਜਾਬ ਦੀ ਪ੍ਰੋਗਰਾਮ ਤਹਿਤ ਮੋਗਾ ਪਹੁੰਚੇ ਜਿੱਥੇ ਉਨ੍ਹਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਮੋਗਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਰਜਿੰਦਰ…


ਮੋਗਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੱਲ ਪੰਜਾਬ ਦੀ ਪ੍ਰੋਗਰਾਮ ਤਹਿਤ ਮੋਗਾ ਪਹੁੰਚੇ ਜਿੱਥੇ ਉਨ੍ਹਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।

ਮੋਗਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਰਜਿੰਦਰ ਸਿੰਘ ਮੱਖਣ ਬਰਾੜ ਮੋਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੋਣਗੇ।

ਚੰਡੀਗੜ੍ਹ ਵਿਖੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਿਸਾਨਾਂ ਦੀ ਆੜ ਵਿਚ ਵਿਰੋਧੀ ਧਿਰਾਂ ਹਮਲੇ ਕਰਵਾ ਰਹੀਆਂ ਹਨ।

ਇਸ ਸਬੰਧ ਵਿਚ ਉਨ੍ਹਾਂ ਨੇ ਸੱਤਾਧਾਰੀ ਕਾਂਗਰਸ ਤੇ ਵਿਰੋਧੀ ਧਿਰ ਆਮ ਆਦਮੀ ਪਾਰਟੀ ‘ਤੇ ਇਲਜ਼ਾਮ ਲਗਾਏ। ਇਸ ਮੌਕੇ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ‘ਤੇ ਵੀ ਸਵਾਲ ਚੁੱਕੇ।

ਟੀਵੀ ਪੰਜਾਬ ਬਿਊਰੋ


Filed under