Site icon TV Punjab | Punjabi News Channel

ਢਿੱਲੋਂ ਨੇ ਜਿੱਤਿਆ AAP ਦਾ ‘ਕਿਲ੍ਹਾ’, 7 ਸਾਲਾਂ ਬਾਅਦ ਹੋਈ ਕਾਂਗਰਸ ਦੀ ਵਾਪਸੀ

ਡੈਸਕ- ਹਮੇਸ਼ਾ ਦੀ ਤਰ੍ਹਾਂ ਬਾਗੀ ਰਹਿਣ ਵਾਲੀ ਬਰਨਾਲਾ ਵਿਧਾਨ ਸਭਾ ਸੀਟ ਮੁੜ ਇੱਕ ਵਾਰ ਸਰਕਾਰ ਦੇ ਹੱਥੋਂ ਨਿਕਲ ਗਈ ਹੈ। ਬਰਨਾਲਾ ਦੀ ਸੀਟ ਤੇ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ 28 ਹਜ਼ਾਰ 226 ਵੋਟਾਂ ਲੈਕੇ ਜਿੱਤ ਹਾਸਿਲ ਕੀਤੀ। ਜਦੋਂਕਿ ਆਮ ਆਦਮੀ ਪਾਰਟੀ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੂੰ 26 ਹਜ਼ਾਰ 79 ਵੋਟਾਂ ਮਿਲੀਆਂ। ਜਦੋਂਕਿ ਤੀਜੇ ਨੰਬਰ ਤੇ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਰਹੇ। ਜਿਨ੍ਹਾਂ ਨੂੰ 17 ਹਜ਼ਾਰ 937 ਵੋਟਾਂ ਮਿਲੀਆਂ। ਚੌਥੇ ਨੰਬਰ ਤੇ ਅਜ਼ਾਦ ਉਮੀਦਵਾਰ ਗੁਰਦੀਪ ਸਿੰਘ ਬਾਠ ਰਹੇ। ਜਿਨ੍ਹਾਂ ਨੂੰ 16 ਹਜ਼ਾਰ 893 ਵੋਟਾਂ ਮਿਲੀਆ ਹਨ।

AAP ਨੂੰ ਮਹਿੰਗੀ ਪਈ ਬਗਾਵਤ
ਕਾਂਗਰਸ ਦੀ ਜਿੱਤ ਵਿੱਚ ਜਿੱਥੇ ਪਾਰਟੀ ਵਰਕਰਾਂ ਦਾ ਯੋਗਦਾਨ ਹੈ ਤਾਂ ਉੱਥੇ ਹੀ ਕਾਂਗਰਸ ਨੂੰ ਆਮ ਆਦਮੀ ਪਾਰਟੀ ਦੀ ਫੁੱਟ ਦਾ ਫਾਇਦਾ ਮਿਲਦਾ ਦਿਖਾਈ ਦਿੱਤਾ ਹੈ। ਇੱਕ ਪਾਸੇ ਜਿੱਥੇ ਆਮ ਆਦਮੀ ਪਾਰਟੀ ਬਾਕੀ ਸੀਟਾਂ ਤੇ ਚੋਣਾਂ ਵਿੱਚ ਜਿੱਤ ਹਾਸਿਲ ਕੀਤੀ ਹੈ ਤਾਂ ਉੱਥੇ ਹੀ ਬਰਨਾਲਾ ਜੋ ਕਿ ਆਮ ਆਦਮੀ ਪਾਰਟੀ ਦਾ ਗੜ੍ਹ ਮੰਨਿਆ ਜਾਂਦਾ ਹੈ। ਉੱਥੇ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

ਪਹਿਲੀ ਵਾਰ ਚੋਣ ਲੜ ਰਹੇ ਹਨ ਢਿੱਲੋਂ
ਕੁਲਦੀਪ ਸਿੰਘ ਕਾਲਾ ਢਿੱਲੋਂ ਬਰਨਾਲਾ ਕਾਂਗਰਸ ਦੇ ਪ੍ਰਧਾਨ ਹਨ। ਉਹਨਾਂ ਨੇ ਪਹਿਲੀ ਵਾਰ ਵਿਧਾਨ ਸਭਾ ਦੀ ਚੋਣ ਲੜੀ ਹੈ। ਜਿਸ ਵਿੱਚ ਉਹ ਚੰਗਾ ਪ੍ਰਦਰਸ਼ਨ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਤੋਂ ਪਹਿਲਾਂ ਉਹਨਾਂ ਦੇ ਭਰਾ ਮਹਰੂਮ ਸੀਰਾ ਢਿੱਲੋਂ ਨੇ ਅਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ ਜਿਸ ਵਿੱਚ ਉਹਨਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

Exit mobile version