● On air now · ਟੀਵੀ ਪੰਜਾਬ

Punjabi News · Since 2013

Breaking

ਸਿੱਧੂ ਮੂਸੇਵਾਲਾ ਦੇ ਘਰ ਪੁੱਜੇ ਸੀ.ਐੱਮ ਮਾਨ , ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਮਾਨਸਾ- ਗੈਂਗਸਟਰਾਂ ਦੀ ਗੋਲੀ ਦਾ ਸ਼ਿਕਾਰ ਹੋਏ ਪੰਜਾਬੀ ਗਾਇਕ ਅਤੇ ਕਾਂਗਰਸੀ ਨੇਤਾ ਸ਼ੁੱਭਦੀਪ ਸਿੰਘ ਊਰਫ ਸਿੱਧੂ ਮੂਸੇਵਾਲਾ ਦੇ ਘਰ ਅੱਜ ਮੁੱਖ ਮੰਤਰੀ ਭਗਵੰਤ ਮਾਨ ਪੁੱਜੇ । ਮਾਨਸਾ ਦੇ ਪਿੰਡ ਮੂਸਾ ਸਥਿਤ ਸਿੱਧੂ ਦੀ ਹਵੇਲੀ ਚ ਸੀ.ਐੱਮ ਮਾਨ ਨੇ ਪੀੜਤ ਪਰਿਵਾਰ…


ਮਾਨਸਾ- ਗੈਂਗਸਟਰਾਂ ਦੀ ਗੋਲੀ ਦਾ ਸ਼ਿਕਾਰ ਹੋਏ ਪੰਜਾਬੀ ਗਾਇਕ ਅਤੇ ਕਾਂਗਰਸੀ ਨੇਤਾ ਸ਼ੁੱਭਦੀਪ ਸਿੰਘ ਊਰਫ ਸਿੱਧੂ ਮੂਸੇਵਾਲਾ ਦੇ ਘਰ ਅੱਜ ਮੁੱਖ ਮੰਤਰੀ ਭਗਵੰਤ ਮਾਨ ਪੁੱਜੇ । ਮਾਨਸਾ ਦੇ ਪਿੰਡ ਮੂਸਾ ਸਥਿਤ ਸਿੱਧੂ ਦੀ ਹਵੇਲੀ ਚ ਸੀ.ਐੱਮ ਮਾਨ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰ ਦੁੱਖ ਸਾਂਝਾ ਕੀਤਾ ।

ਮਾਨ ਨੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਦੇ ਪੈਰੀ ਹੱਥ ਲਗਾ ਕੇ ਸੋਗ ਵਿਅਕਤ ਕੀਤਾ ।ਮਾਨ ਕਾਫੀ ਦੇਰ ਤੱਕ ਪੀੜਤ ਪਰਿਵਾਰ ਅਤੇ ਕਰੀਬੀਆਂ ਨਾਲ ਬੈਠ ਕੇ ਗੱਲਬਾਤ ਕਰਦੇ ਨਜ਼ਰ ਆਏ । ਸੀ.ਐੱਮ ਮਾਨ ਨੇ ਪਿਤਾ ਬਲਕੌਰ ਸਿੰਘ ਤੋਂ ਘਟਨਾ ਦੀ ਪੂਰੀ ਜਾਣਕਾਰੀ ਲਈ ।ਮਾਨ ਨੇ ਪੀੜਤ ਪਰਿਵਾਰ ਨੂੰ ਹਰ ਸੰਭਵ ਮਦਦ ਦੇਣ ਦੇ ਨਾਲ ਨਾਲ ਮੁਲਜ਼ਮਾਂ ਖਿਲਾਫ ਜਲਦ ਹੀ ਕਾਰਵਾਈ ਕਰਨ ਦਾ ਵੀ ਭਰੋਸਾ ਦਿੱਤਾ ।


Filed under