ਭਗਵੰਤ ਮਾਨ ਦੀ ਧਮਕੀ ਨੇ ਕਰਵਾਇਆ ਲੋਕਾਂ ਦਾ ਫਾਇਦਾ, ਕੈਪਟਨ ਨੇ ਬਦਲਿਆ ਫੈਸਲਾ

Share News:

ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸੂਬੇ ‘ਚ ਲੋੜਵੰਦ ਕੋਵਿਡ ਮਰੀਜ਼ਾਂ ਨੂੰ ਪਲਾਜ਼ਮਾ ਥੈਰੇਪੀ ਮੁਫ਼ਤ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ।  ਆਮ ਆਦਮੀ ਪਾਰਟੀ ਨੇ ਇਸ ਫੈਸਲੇ ਨੂੰ ਲੋਕਾਂ ਦੀ ਜਿੱਤ ਕਰਾਰ ਦਿੱਤਾ ਹੈ।  ਦਰਅਸਲ ਪਹਿਲਾਂ ਇਹ ਖ਼ਬਰ ਆਈ ਸੀ ਕਿ ਪੰਜਾਬ ‘ਚ ਪਲਾਜ਼ਮਾ ਥੈਰੇਪੀ ਲਈ ਕੋਰੋਨਾ ਮਰੀਜ਼ਾਂ ਤੋਂ ਫੀਸ ਚਾਰਜ ਕੀਤੀ ਜਾਵੇਗੀ।  ਇਸ ਦੇ ਵਿਰੋਧ ‘ਚ ਆਮ ਆਦਮੀ ਪਾਰਟੀ ਨੇ ਧਰਨੇ ਲਗਾਉਣ ਦੀ ਚਿਤਾਵਨੀ ਦਿੱਤੀ ਸੀ।  ਹੁਣ ਸਰਕਾਰ ਵਲੋਂ ਫੈਸਲਾ ਬਦਲਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਇਸ ਉੱਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

leave a reply