● On air now · ਟੀਵੀ ਪੰਜਾਬ

Punjabi News · Since 2013

Breaking

ਭਾਰਤੀ ਕਿਸਾਨ ਯੂਨੀਅਨ ਦੀ ਪੰਜਾਬ ਸਰਕਾਰ ਨੂੰ ਚਿਤਾਵਨੀ

ਫਗਵਾੜਾ : ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਪੰਜਾਬ ਸਰਕਾਰ ਨੂੰ ਆਪਣੇ ਸਾਰੇ ਵਾਅਦੇ ਆਉਂਦੇ ਦੋ ਮਹੀਨਿਆਂ ਅੰਦਰ ਪੂਰੇ ਕਰਨ ਦੀ ਚਿਤਾਵਨੀ ਦਿੱਤੀ ਹੈ। ਅੱਜ ਫਗਵਾੜਾ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਸੱਤਾ ਸੰਭਾਲਣ…


ਫਗਵਾੜਾ : ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਪੰਜਾਬ ਸਰਕਾਰ ਨੂੰ ਆਪਣੇ ਸਾਰੇ ਵਾਅਦੇ ਆਉਂਦੇ ਦੋ ਮਹੀਨਿਆਂ ਅੰਦਰ ਪੂਰੇ ਕਰਨ ਦੀ ਚਿਤਾਵਨੀ ਦਿੱਤੀ ਹੈ। ਅੱਜ ਫਗਵਾੜਾ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਸੱਤਾ ਸੰਭਾਲਣ ਤੋਂ ਪਹਿਲਾਂ ਕੈਪਟਨ ਨੇ ਪੰਜਾਬ ਦੀ ਜਨਤਾ ਨਾਲ ਕਈ ਤਰਾਂ ਦੇ ਵਾਅਦੇ ਕੀਤੇ ਸਨ ਪਰ ਇਹ ਵਾਅਦੇ ਅਜੇ ਤੱਕ ਅਧੂਰੇ ਹਨ।

ਇਹ ਵਾਅਦੇ ਪੁਗਾਉਣ ਦੀ ਥਾਂ ਹੁਣ ਕਾਂਗਰਸ ਵੱਲੋਂ ਨਵਜੋਤ ਸਿੱਧੂ ਨੂੰ ਅੱਗੇ ਕਰ ਦਿੱਤਾ ਗਿਆ ਹੈ। ਸਿੱਧੂ ਵੀ ਕਾਂਗਰਸ ਪ੍ਰਧਾਨ ਬਣਨ ਮਗਰੋਂ ਲੋਕਾਂ ਨੂੰ ਭਰਮਾਉਣ ‘ਚ ਕੋਈ ਕਸਰ ਨਹੀਂ ਛੱਡ ਰਹੇ। ਕਿਸਾਨ ਆਗੂਆਂ ਨੇ ਚਿ ਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅਜੇ ਵੀ ਸਰਕਾਰ ਨੇ ਲੋਕਾਂ ਦੀ ਸਾਰ ਨਾ ਲਈ ਤਾਂ ਉਹ ਆਉਣ ਵਾਲੀਆਂ ਚੋਣਾਂ ‘ਚ ਕਾਂਗਰਸ ਨੂੰ ਸਬਕ ਸਿਖਾਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ।

ਟੀਵੀ ਪੰਜਾਬ ਬਿਊਰੋ


Filed under