ਡੈਸਕ- ਹਰਿਆਣਾ ਸਿੱਖ ਗੁਰਦਵਾਰਾ ਮੈਨੇਜਮੈਂਟ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਨਵੀ ਚੋਣ ਤਕ ਅਧਕ ਕਮੇਟੀ ਦੇ ਸੀਨੀਅਰ ਮੈਂਬਰ ਭੁਪਿੰਦਰ ਸਿੰਘ ਅਸੰਧ ਨੂੰ ਦਿਤੀ ਗਈ ਹੈ। ਉਹ ਮਹੰਤ ਕਰਮਜੀਤ ਸਿੰਘ ਦੀ ਥਾਂ ਲੈਣਗੇ, ਜਿਨ੍ਹਾਂ ਨੇ ਵਿਵਾਦਾਂ ਚ ਘਿਰਨ ਬਾਅਦ ਪਿਛਲੇ ਅਸਤੀਫ਼ਾ ਦੇ ਦਿਤ ਸੀ। ਰਮਨੀਕ ਸਿੰਘ ਮਾਨ ਨੂੰ ਜਨਰਲ ਸਕੱਤਰ ਦਾ ਕੰਮ ਦੇਖਣ ਲਈ ਹਰਿਆਣਾ ਸਰਕਾਰ ਵਲੋਂ ਜ਼ਿੰਮੇਵਾਰੀ ਦਿਤੀ ਗਈ ਹੈ। ਉਹ ਗੁਰਵਿੰਦਰ ਸਿੰਘ ਦੀ ਥਾਂ ਲੈਣਗੇ। ਜ਼ਿਕਰਯੋਗ ਹੈ ਕਿ ਅਸਤੀਫ਼ਿਆਂ ਬਾਅਦ ਬੀਤੇ ਦਿਨ ਮੁੱਖ ਮੰਤਰੀ ਮਨੋਹਰ ਲਾਲ ਖਟਰ ਨੇ ਅਡਹਾਕ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕਰ ਕੇ ਸਲਾਹ ਮਸ਼ਵਰਾ ਕੀਤਾ ਸੀ। ਇਸ ਤੋਂ ਬਾਅਦ ਹੀ ਕਾਰਜਕਾਰੀ ਪ੍ਰਧਾਨ ਤੇ ਸਕੱਤਰ ਲਾਏ ਗਏ ਹਨ। ਨਵੀਆਂ ਚੋਣਾਂ ਲਈ ਵੋਟਾਂ ਬਣਾਉਣ ਦਾ ਕੰਮ ਵੀ ਜਾਰੀ ਹੈ, ਜੋ 30 ਸਤੰਬਰ ਤਕ ਪੂਰਾ ਹੋਣਾ ਹੈ।
Filed under

