Site icon TV Punjab | Punjabi News Channel

ਜਲੰਧਰ ‘ਚ ਕਾਂਗਰਸ ਨੂੰ ਵੱਡਾ ਝਟਕਾ, 10 ਕਾਂਗਰਸੀ ਕੌਂਸਲਰ ਆਮ ਆਦਮੀ ਪਾਰਟੀ ‘ਚ ਸ਼ਾਮਲ

 

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਕੌਂਸਲਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ, ਕਿਹਾ- ਸਾਡੀ ਸਰਕਾਰ ਆਮ ਲੋਕਾਂ ਲਈ ਕੰਮ ਕਰ ਰਹੀ ਹੈ

ਜਲੰਧਰ, 14 ਅਕਤੂਬਰ: ਨਗਰ ਨਿਗਮ ਚੋਣਾਂ ਤੋਂ ਪਹਿਲਾਂ ਜਲੰਧਰ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਜਲੰਧਰ ਤੋਂ 10 ਕਾਂਗਰਸੀ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਸਾਰੇ ਕੌਂਸਲਰਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਕੈਬਨਿਟ ਮੰਤਰੀ ਬਲਕਾਰ ਸਿੰਘ, ਵਿਧਾਇਕ ਰਮਨ ਅਰੋੜਾ, ‘ਆਪ’ਪੰਜਾਬ ਦੇ ਜਨਰਲ ਸਕੱਤਰ ਜਗਰੂਪ ਸਿੰਘ ਸੇਖਵਾਂ, ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ ਅਤੇ ਜਲੰਧਰ ਇੰਚਾਰਜ ਸਟੀਵਨ ਕਲੇਰ, Amritpal singh and Ashwani Agarwal ਹਾਜ਼ਰ ਸਨ।

ਜਲੰਧਰ ਉੱਤਰੀ ਤੋਂ ਦੀਪਕ ਸ਼ਾਰਦਾ, ਓਮ ਪ੍ਰਕਾਸ਼, ਦੇਸ਼ਰਾਜ ਜੱਸਲ, ਬਾਲ ਕ੍ਰਿਸ਼ਨ ਬਾਲੀ, ਸੁਨੀਲ ਕੁਮਾਰ ਸੋਢੀ, ਵਿਜੇ ਭਾਟੀਆ ਅਤੇ ਦਲਵਿੰਦਰ ਕੌਰ ਪਾਰਟੀ ਵਿੱਚ ਸ਼ਾਮਲ ਹੋਏ ਜਦਕਿ ਜਲੰਧਰ ਸੈਂਟਰਲ ਤੋਂ ਸਮਸ਼ੇਰ ਖੇੜਾ, ਮਨੂ ਵਡਿੰਗ ਅਤੇ ਮਨਮੋਹਨ ਸਿੰਘ ਰਾਜੂ ਪਾਰਟੀ ਵਿੱਚ ਸ਼ਾਮਲ ਹੋਏ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੇ ਆਮ ਲੋਕਾਂ ਲਈ ਕੰਮ ਕਰ ਰਹੀ ਹੈ। ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਸਮੇਤ ਦੇਸ਼ ਭਰ ਤੋਂ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਾਂਗ ਆਮ ਆਦਮੀ ਪਾਰਟੀ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਵੀ ਇਤਿਹਾਸਕ ਜਿੱਤ ਦਰਜ ਕਰੇਗੀ।

Exit mobile version