ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਤਲਾਕ ਲਈ ਪਤੀ-ਪਤਨੀ ਨੂੰ ਵੈਟਿੰਗ ਪੀਰੀਅਡ ਪੂਰਾ ਕਰਨ ਦੀ ਕੋਈ ਲੋੜ ਨਹੀਂ

ਨਵੀਂ ਦਿੱਲੀ: ਤਲਾਕ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ ਸਾਹਮਣੇ ਆਇਆ ਹੈ। ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਜੋੜੇ ਨੂੰ ਤਲਾਕ ਲਈ ਇੰਤਜ਼ਾਰ ਦੀ ਮਿਆਦ ਪੂਰੀ ਕਰਨ ਦੀ ਲੋੜ ਨਹੀਂ ਹੈ। ਅਦਾਲਤ ਨੇ ਕਿਹਾ ਕਿ ਜੇਕਰ ਰਿਸ਼ਤਿਆਂ ਨੂੰ ਸੁਲਝਾਉਣਾ ਸੰਭਵ ਨਹੀਂ ਹੈ ਤਾਂ ਅਦਾਲਤ ਪੂਰਨ ਨਿਆਂ ਲਈ ਧਾਰਾ 142 ਤਹਿਤ ਮਿਲੇ ਅਧਿਕਾਰਾਂ ਰਾਹੀਂ ਦਖਲ ਦੇ ਸਕਦੀ ਹੈ। ਇੰਨਾ ਹੀ ਨਹੀਂ, ਅਦਾਲਤ ਨੇ ਇਹ ਵੀ ਕਿਹਾ ਕਿ ਆਪਸੀ ਸਹਿਮਤੀ ਨਾਲ ਤਲਾਕ ਲਈ ਲਾਗੂ 6 ਮਹੀਨੇ ਤੱਕ ਉਡੀਕ ਕਰਨ ਦੀ ਕਾਨੂੰਨੀ ਜ਼ਿੰਮੇਵਾਰੀ ਵੀ ਜ਼ਰੂਰੀ ਨਹੀਂ ਹੈ। ਅਦਾਲਤ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਵਿੱਚ ਗੁਜਾਰਾ ਭੱਤੇ ਸਮੇਤ ਹੋਰ ਵਿਵਸਥਾਵਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ। ਸੁਪਰੀਮ ਕੋਰਟ ਦੇ 5 ਜੱਜਾਂ ਦੀ ਬੈਂਚ ਨੇ ਇਹ ਫੈਸਲਾ ਦਿੱਤਾ ਹੈ।