ਕਾਂਗਰਸੀ MLA ਲਾਡੀ ਸ਼ੇਰੋਵਾਲੀਆ ਖਿਲਾਫ ਪੁਲਿਸ ਦੀ ਵੱਡੀ ਕਾਰਵਾਈ, ਜਾਣੋ ਪੂਰਾ ਮਾਮਲਾ

ਸ਼ਾਹਕੋਟ: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਮਈ ਨੂੰ ਸ਼ਾਹਕੋਟ ਵਿੱਚ ਵੋਟਾਂ ਦੌਰਾਨ ਹੰਗਾਮਾ ਕਰਨ ਵਾਲੇ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਸ਼ਾਹਕੋਟ ਪੁਲੀਸ ਨੇ ਇਨ੍ਹਾਂ ਸਮੇਤ 12 ਹੋਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਗੱਲ ਕੀ ਹੈ
ਜ਼ਿਕਰਯੋਗ ਹੈ ਕਿ ਜਦੋਂ 10 ਮਈ ਨੂੰ ਵੋਟਾਂ ਪੈ ਰਹੀਆਂ ਸਨ ਤਾਂ ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਦੋਸ਼ ਲਾਇਆ ਸੀ ਕਿ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਵੀਰ ਸਿੰਘ ਟੌਂਗ ਉਨ੍ਹਾਂ ਦੇ ਹਲਕੇ ਵਿੱਚ ਘੁੰਮ ਰਹੇ ਹਨ। ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਵੋਟਾਂ ਵਾਲੇ ਦਿਨ ਜ਼ਿਲ੍ਹੇ ਤੋਂ ਬਾਹਰ ਦਾ ਕੋਈ ਵੀ ਵਿਅਕਤੀ ਪੋਲਿੰਗ ਸਥਾਨ ’ਤੇ ਨਹੀਂ ਆ ਸਕਦਾ। ਇਸ ਤੋਂ ਬਾਅਦ ਕਾਂਗਰਸੀ ਵਰਕਰਾਂ ਨੇ ਟੋਂਗ ਦੀ ਗੱਡੀ ਨੂੰ ਘੇਰ ਲਿਆ। ਸਥਿਤੀ ਨੂੰ ਦੇਖਦੇ ਹੋਏ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਟੋਂਗ ਨੂੰ ਆਪਣੇ ਨਾਲ ਥਾਣੇ ਲੈ ਗਈ। ਇਸ ਤੋਂ ਬਾਅਦ ਪੁਲਿਸ ਨੇ ਵਿਧਾਇਕ ਟੋਂਗ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ। ਹੁਣ ਇਸ ਮਾਮਲੇ ਵਿੱਚ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਤੇ ਹੋਰਨਾਂ ਖ਼ਿਲਾਫ਼ ਟੋਂਗ ਦੇ ਕਾਫ਼ਲੇ ਨੂੰ ਰੋਕਣ ਦਾ ਕੇਸ ਦਰਜ ਕੀਤਾ ਗਿਆ ਹੈ।