● On air now · ਟੀਵੀ ਪੰਜਾਬ

Punjabi News · Since 2013

Breaking

ਅੰਮ੍ਰਿਤਸਰ ਪੂਰਬੀ ਸੀਟ ਤੋਂ ਸਿੱਧੂ ਖਿਲਾਫ ਚੋਣ ਲੜਣਗੇ ਮਜੀਠੀਆ- ਸੁਖਬੀਰ ਬਾਦਲ

ਅੰਮ੍ਰਿਤਸਰ- ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇੱਕ ਵੱਡਾ ਐਲਾਨ ਕਰਕੇ ਪੰਜਾਬ ਦੀ ਸਿਆਸਤ ਚ ਧਮਾਕਾ ਕਰ ਦਿੱਤਾ ਹੈ.ਸੁਖਬੀਰ ਬਾਦਲ ਨੇ ਐਲਾਨ ਕੀਤਾ ਹੈ ਕਿ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਨਵਜੋਤ ਸਿੱਧੂ ਦੇ ਖਿਲਾਫ ਅਕਾਲੀ ਨੇਤਾ ਬਿਕਰਮ ਮਜੀਠੀਆ ਚੋਣ…


ਅੰਮ੍ਰਿਤਸਰ- ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇੱਕ ਵੱਡਾ ਐਲਾਨ ਕਰਕੇ ਪੰਜਾਬ ਦੀ ਸਿਆਸਤ ਚ ਧਮਾਕਾ ਕਰ ਦਿੱਤਾ ਹੈ.ਸੁਖਬੀਰ ਬਾਦਲ ਨੇ ਐਲਾਨ ਕੀਤਾ ਹੈ ਕਿ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਨਵਜੋਤ ਸਿੱਧੂ ਦੇ ਖਿਲਾਫ ਅਕਾਲੀ ਨੇਤਾ ਬਿਕਰਮ ਮਜੀਠੀਆ ਚੋਣ ਲੜਣਗੇ.ਉਨ੍ਹਾਂ ਦਾਅਵਾ ਕੀਤਾ ਹੈ ਕਿ ਬਿਕਰਮ ਮਜੀਠੀਆ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਜ਼ਮਾਨਤ ਜ਼ਬਤ ਕਰਵਾਏਗਾ.ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਖਿਲਾਫ ਜੰਗ ਦੀ ਅਗੁਵਾਈ ਮਾਝੇ ਦਾ ਜਰਨੈਲ ਬਿਕਰਮ ਮਜੀਠੀਆ ਕਰੇਗਾ.ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਲੰਬੀ ਹਲਕੇ ਤੋਂ ਉਨ੍ਹਾਂ ਦੇ ਪਿਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਚੋਣ ਲੜਣਗੇ.

ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਨਵਜੋਤ ਸਿੱਧੂ ਨੇ ਬਦਲੇ ਦੀ ਸਿਆਸਤ ਕਰਦੇ ਹੋਏ ਮਜੀਠੀਆ ਖਿਲਾਫ ਡ੍ਰਗ ਦਾ ਝੂਠਾ ਕੇਸ ਦਰਜ ਕਰਵਾਇਆ.ਉਨ੍ਹਾਂ ਕਿਹਾ ਕਿ ਹੰਕਾਰੀ ਸਿੱਧੂ ਨੂੰ ਤੋੜਨ ਲਈ ਮਜੀਠੀਆ ਸਿੱਧੂ ਦਾ ਸਾਹਮਨਾ ਕਰਣਗੇ.


Filed under