Site icon TV Punjab | Punjabi News Channel

ਬਿਸ਼ਨੋਈ ਗੈਂਗ ਦੇ ਨਿਸ਼ਾਨੇ ‘ਤੇ ਕਾਂਗਰਸ ਦਾ ਇਕ ਹੋਰ ਲੀਡਰ , ਮੰਗੀ ਫਿਰੌਤੀ

ਅੰਮ੍ਰਿਤਸਰ- ਲਾਂਰੈਸ ਬਿਸ਼ਨੋਈ ਭਾਵੇਂ ਫਿਲਹਾਲ ਪੰਜਾਬ ਪੁਲਿਸ ਦੀ ਗ੍ਰਿਫਤ ਚ ਰਹਿ ਕੇ ਸਿੱਧੂ ਮੂਸੇਵਾਲਾ ਦੀ ਮੌਤ ਦੇ ਰਾਜ਼ ਉਗਲ ਰਿਹਾ ਹੈ ਪਰ ਉਸਦੇ ਗੁਰਗੇ ਅਜੇ ਵੀ ਅਪਰਾਧ ਦੀ ਦੁਨੀਆਂ ਦਾ ਕੰਮ ਸਾਂਭੀ ਬੈਠੇ ਹਨ । ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਅਜਨਾਲਾ ਤੋਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਬਿਸ਼ਨੋਈ ਗੈਂਗ ਵੱਲੋਂ ਧਮਕੀਆਂ ਮਿਲੀਆਂ ਹਨ। ਸਾਬਕਾ ਵਿਧਾਇਕ ਨੇ ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਹੈ ਅਤੇ ਪੁਲਿਸ ਨੇ ਉਹਨਾਂ ਦੀ ਸ਼ਿਕਾਇਤ ਦੇ ਆਧਾਰ ‘ਤੇ ਆਪਣੇ ਪੱਧਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਜਨਾਲਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸੀ ਆਗੂ ਹਰਪ੍ਰਤਾਪ ਸਿੰਘ ਅਜਨਾਲਾ ਨੇ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਕੰਬੋਅ ਨੂੰ ਸੂਚਿਤ ਕੀਤਾ ਹੈ ਕਿ ਉਹਨਾਂ ਦੇ ਨੰਬਰ ‘ਤੇ ਵਟਸਐਪ ਕਾਲ ਆਈ ਹੈ। ਫੋਨ ਕਰਨ ਵਾਲੇ ਨੇ ਆਪਣੀ ਵਿੱਕੀ ਕੋਬਰਾ ਦੱਸਿਆ ਹੈ ਅਤੇ ਉਹ ਬਿਸ਼ਨੋਈ ਗੈਂਗ ਦਾ ਮੈਂਬਰ ਹੈ। ਉਸ ਨੇ ਕਿਹਾ ਹੈ ਕਿ ਜੇਕਰ ਉਸ ਨੂੰ ਜਲਦੀ ਪੈਸੇ ਨਾ ਦਿੱਤੇ ਗਏ ਤਾਂ ਉਹ ਗੋਲੀ ਮਾਰ ਦੇਵੇਗਾ।

ਹਰਪ੍ਰਤਾਪ ਸਿੰਘ ਅਜਨਾਲਾ ਅੰਮ੍ਰਿਤਸਰ ਤੋਂ ਤੀਜੇ ਆਗੂ ਹਨ ਜਿਨ੍ਹਾਂ ਨੂੰ ਧਮਕੀ ਮਿਲੀ ਹੈ। ਕਰੀਬ 5 ਦਿਨ ਪਹਿਲਾਂ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਅਤੇ ਅਕਾਲੀ ਆਗੂ ਅਮਰਪਾਲ ਸਿੰਘ ਬੋਨੀ ਨੂੰ ਫੋਨ ‘ਤੇ ਧਮਕੀਆਂ ਮਿਲੀਆਂ ਸਨ, ਜਿਸ ਤੋਂ ਬਾਅਦ ਉਹਨਾਂ ਦੀ ਸੁਰੱਖਿਆ ਸਖਤ ਕਰ ਦਿੱਤੀ ਗਈ ਸੀ। ਹਾਲ ਹੀ ਵਿਚ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਨੂੰ ਵੀ ਤਿੰਨ ਨੰਬਰਾਂ ਤੋਂ ਇਕ ਵਟਸਐਪ ਕਾਲ ਆਈ ਅਤੇ ਪੈਸਿਆਂ ਦੀ ਮੰਗ ਕੀਤੀ ਗਈ ਸੀ। ਉਹਨਾਂ ਨੇ ਵੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

Exit mobile version