TV Punjab | Punjabi News Channel

ਕਿਸਾਨਾਂ ਵਲੋਂ ਭਾਜਪਾ ਆਗੂਆਂ ਦਾ ਵਿਰੋਧ , ਵਾਹਨਾਂ ਦੀ ਕੀਤੀ ਭੰਨਤੋੜ

ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਲੋਂ ਚੰਡੀਗੜ੍ਹ ਦੇ ਸੈਕਟਰ-48 ਦੀ ਮੋਟਰ ਮਾਰਕੀਟ ’ਚ ਪਹੁੰਚੇ ਭਾਜਪਾ ਦੇ ਸੀਨੀਅਰ ਆਗੂ ਸੰਜੇ ਟੰਡਨ ਅਤੇ ਮੇਅਰ ਰਵੀਕਾਂਤ ਸ਼ਰਮਾ ਦਾ ਵਿਰੋਧ ਕੀਤਾ ਗਿਆ । ਇਸ ਘਟਨਾ ਦੌਰਾਨ ਕਿਸਾਨਾਂ ਨੇ ਇੱਟਾਂ, ਡੰਡਿਆਂ ਅਤੇ ਪੱਥਰਾਂ ਨਾਲ ਹਮਲਾ ਕਰਕੇ ਭਾਜਪਾ ਨੇਤਾਵਾਂ ਦੇ ਵਾਹਨਾਂ ਦੀ ਭੰਨਤੋੜ ਕੀਤੀ।ਮੌਕੇ ‘ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਮੇਅਰ ਅਤੇ ਹੋਰ ਨੇਤਾਵਾਂ ਨੂੰ ਸਖਤ ਮਿਹਨਤ ਤੋਂ ਬਾਅਦ ਬਾਹਰ ਕੱਢਿਆ ਗਿਆ।

 

Exit mobile version