● On air now · ਟੀਵੀ ਪੰਜਾਬ

Punjabi News · Since 2013

Breaking

ਜੰਮੂ-ਕਸ਼ਮੀਰ ਵਿਚ ਭਾਜਪਾ ਨੇਤਾ ਦੀ ਹੱਤਿਆ

ਸ੍ਰੀਨਗਰ : ਜੰਮੂ -ਕਸ਼ਮੀਰ ਦੇ ਕੁਲਗਾਮ ਖੇਤਰ ਵਿਚ ਅੱਤਵਾਦੀਆਂ ਨੇ ਭਾਜਪਾ ਨੇਤਾ ਜਾਵੇਦ ਅਹਿਮਦ ਡਾਰ ਦੀ ਹੱਤਿਆ ਕਰ ਦਿੱਤੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਭਾਜਪਾ ਨੇਤਾ ਨੂੰ ਅੱਤਵਾਦੀਆਂ ਨੇ ਗੋਲੀ ਮਾਰ ਦਿੱਤੀ। ਜਿਸਦੇ ਬਾਅਦ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।…


ਸ੍ਰੀਨਗਰ : ਜੰਮੂ -ਕਸ਼ਮੀਰ ਦੇ ਕੁਲਗਾਮ ਖੇਤਰ ਵਿਚ ਅੱਤਵਾਦੀਆਂ ਨੇ ਭਾਜਪਾ ਨੇਤਾ ਜਾਵੇਦ ਅਹਿਮਦ ਡਾਰ ਦੀ ਹੱਤਿਆ ਕਰ ਦਿੱਤੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਭਾਜਪਾ ਨੇਤਾ ਨੂੰ ਅੱਤਵਾਦੀਆਂ ਨੇ ਗੋਲੀ ਮਾਰ ਦਿੱਤੀ। ਜਿਸਦੇ ਬਾਅਦ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਅਤੇ ਜੇਕੇਐਨਸੀ ਨੇਤਾ ਉਮਰ ਅਬਦੁੱਲਾ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਕੁਲਗਾਮ ਤੋਂ ਬੁਰੀ ਖ਼ਬਰ ਆ ਰਹੀ ਹੈ। ਜਾਵੇਦ ਅਹਿਮਦ ਨੂੰ ਬੇਰਹਿਮੀ ਨਾਲ ਮਾਰ ਦਿੱਤਾ ਗਿਆ। ਮੈਂ ਇਸ ਅੱਤਵਾਦੀ ਹਮਲੇ ਦੀ ਸਖਤ ਨਿੰਦਾ ਕਰਦਾ ਹਾਂ। ਉਮਰ ਅਬਦੁੱਲਾ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਪ੍ਰਮਾਤਮਾ ਉਨ੍ਹਾਂ ਨੂੰ ਸਵਰਗ ਵਿਚ ਸਥਾਨ ਦੇਵੇ।

ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਰਾਜੌਰੀ ਜ਼ਿਲੇ ‘ਚ ਭਾਜਪਾ ਨੇਤਾ ਦੇ ਘਰ’ ਤੇ ਗ੍ਰਨੇਡ ਹਮਲੇ ‘ਚ ਪੰਜ ਲੋਕ ਜ਼ਖਮੀ ਹੋ ਗਏ ਸਨ। ਅਧਿਕਾਰੀਆਂ ਨੇ ਕਿਹਾ ਸੀ ਕਿ ਸ਼ੱਕੀ ਅੱਤਵਾਦੀਆਂ ਨੇ ਖੰਡਾਲੀ ਇਲਾਕੇ ਦੇ ਘਰ ‘ਤੇ ਗ੍ਰੇਨੇਡ ਸੁੱਟਿਆ ਅਤੇ ਇਹ ਛੱਤ’ ਤੇ ਫਟ ਗਿਆ।

ਟੀਵੀ ਪੰਜਾਬ ਬਿਊਰੋ


Filed under