ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਧਮਾਕਾ, 19 ਦੀ ਮੌਤ

ਕਾਬੁਲ – ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਸ਼ੁੱਕਰਵਾਰ ਸਵੇਰੇ ਜ਼ੋਰਦਾਰ ਧਮਾਕਾ ਹੋਇਆ ਹੈ। ਜਾਣਕਾਰੀ ਮੁਤਾਬਕ, ਇਹ ਧਮਾਕਾ ਕਾਬੁਲ ਦੇ ਇਕ ਵਿਦਿਅਕ ਸੰਸਥਾਨ ‘ਚ ਹੋਇਆ। ਇਸ ਧਮਾਕੇ ‘ਚ ਘੱਟੋ-ਘੱਟ 19 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ। ਪੁਲਿਸ ਨੇ ਕਿਹਾ ਕਿ ਹਮਲੇ ਦੀ ਜ਼ਿੰਮੇਵਾਰੀ ਲਈ ਤੁਰੰਤ ਕੋਈ ਦਾਅਵਾ ਨਹੀਂ ਕੀਤਾ ਗਿਆ।

ਕਾਬੁਲ ਪੁਲਿਸ ਦੇ ਬੁਲਾਰੇ ਖ਼ਾਲਿਦ ਜ਼ਦਰਾਨ ਨੇ ਦੱਸਿਆ ਕਿ ਧਮਾਕਾ ਇੱਕ ਸੰਸਥਾ ਦੇ ਅੰਦਰ ਹੋਇਆ। ਸੁਰੱਖਿਆ ਅਧਿਕਾਰੀ ਜਾਂਚ ਲਈ ਇਲਾਕੇ ‘ਚ ਪਹੁੰਚ ਗਏ ਹਨ।
ਮੀਡੀਆ ਰਿਪੋਰਟਾਂ ਮੁਤਾਬਕ ਤਾਲਿਬਾਨ ਦੇ ਇਕ ਅਧਿਕਾਰੀ ਨੇ ਪੁਸ਼ਟੀ ਕੀਤੀ ਹੈ ਕਿ ਇਹ ਧਮਾਕਾ ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਸ਼ੁੱਕਰਵਾਰ ਸਵੇਰੇ ਹੋਇਆ। ਸਥਾਨਕ ਮੀਡੀਆ ਮੁਤਾਬਕ, ਧਮਾਕਾ ਦਸ਼ਤੀ ਬਰਚੀ ਇਲਾਕੇ ‘ਚ ਇਕ ਸਿੱਖਿਆ ਕੇਂਦਰ ਦੇ ਅੰਦਰ ਹੋਇਆ। ਤਾਲਿਬਾਨ ਦੀ ਤਰਫੋਂ, ਗ੍ਰਹਿ ਮੰਤਰਾਲੇ ਦੇ ਬੁਲਾਰੇ ਅਬਦੁਲ ਨਫੀ ਤਾਕੋਰ ਨੇ ਕਿਹਾ ਕਿ ਧਮਾਕਾ ਤੜਕੇ ਹੋਇਆ। ਮੀਡੀਆ ਰਿਪੋਰਟਾਂ ਮੁਤਾਬਕ ਹਮਲੇ ‘ਚ 19 ਲੋਕਾਂ ਦੀ ਮੌਤ ਹੋ ਗਈ ਹੈ।