● On air now · ਟੀਵੀ ਪੰਜਾਬ

Punjabi News · Since 2013

Breaking

ਬਾਲੀਵੁੱਡ ਅਭਿਨੇਤਾ ਗੋਵਿੰਦਾ ਨੂੰ ਲੱਗੀ ਗੋਲੀ, ਹਸਪਤਾਲ ‘ਚ ਕਰਵਾਇਆ ਦਾਖਲ

ਡੈਸਕ- ਬਾਲੀਵੁੱਡ ਅਭਿਨੇਤਾ ਗੋਵਿੰਦਾ ਨੂੰ ਲੈ ਕੇ ਮੰਗਲਵਾਰ ਸਵੇਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ, ਉਸਦੀ ਲੱਤ ਵਿੱਚ ਗੋਲੀ ਲੱਗੀ ਹੈ ਅਤੇ ਇਹ ਗੋਲੀ ਉਸਦੇ ਆਪਣੇ ਲਾਇਸੈਂਸੀ ਰਿਵਾਲਵਰ ਤੋਂ ਚਲਾਈ ਗਈ ਸੀ। ਇਹ ਘਟਨਾ ਸਵੇਰੇ 5 ਵਜੇ ਦੇ ਕਰੀਬ…


ਡੈਸਕ- ਬਾਲੀਵੁੱਡ ਅਭਿਨੇਤਾ ਗੋਵਿੰਦਾ ਨੂੰ ਲੈ ਕੇ ਮੰਗਲਵਾਰ ਸਵੇਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ, ਉਸਦੀ ਲੱਤ ਵਿੱਚ ਗੋਲੀ ਲੱਗੀ ਹੈ ਅਤੇ ਇਹ ਗੋਲੀ ਉਸਦੇ ਆਪਣੇ ਲਾਇਸੈਂਸੀ ਰਿਵਾਲਵਰ ਤੋਂ ਚਲਾਈ ਗਈ ਸੀ। ਇਹ ਘਟਨਾ ਸਵੇਰੇ 5 ਵਜੇ ਦੇ ਕਰੀਬ ਵਾਪਰੀ ਅਤੇ ਉਹ ਕਿਸੇ ਕੰਮ ਲਈ ਘਰੋਂ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਰਿਵਾਲਵਰ ਨਾਲ ਫਾਇਰ ਕਰ ਦਿੱਤਾ ਗਿਆ।

ਗੋਲੀ ਚੱਲਣ ਤੋਂ ਬਾਅਦ ਹੰਗਾਮਾ ਹੋ ਗਿਆ। ਜ਼ਖਮੀ ਗੋਵਿੰਦਾ ਨੂੰ ਤੁਰੰਤ CRITI ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਦੌਰਾਨ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਸ ਮੁਤਾਬਕ ਗੋਲੀਬਾਰੀ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚੀ ਅਤੇ ਗੋਵਿੰਦਾ ਦਾ ਰਿਵਾਲਵਰ ਆਪਣੇ ਕਬਜ਼ੇ ‘ਚ ਲੈ ਲਿਆ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਭਿਨੇਤਾ ਦੇ ਰਿਵਾਲਵਰ ਨੇ ਗਲਤ ਫਾਇਰ ਕੀਤਾ ਅਤੇ ਗੋਲੀ ਉਸਦੇ ਗੋਡੇ ਵਿੱਚ ਲੱਗੀ। ਗੋਵਿੰਦਾ ਕੋਲ ਲਾਇਸੈਂਸੀ ਰਿਵਾਲਵਰ ਹੈ।

ਗੋਵਿੰਦਾ ਦੇ ਮੈਨੇਜਰ ਸ਼ਸ਼ੀ ਸਿਨਹਾ ਨੇ ਕਿਹਾ, ‘ਗੋਵਿੰਦਾ ਕੋਲਕਾਤਾ ਜਾਣ ਦੀ ਤਿਆਰੀ ਕਰ ਰਿਹਾ ਸੀ। ਉਹ ਕੇਸ ਵਿੱਚ ਆਪਣਾ ਲਾਇਸੈਂਸੀ ਰਿਵਾਲਵਰ ਰੱਖ ਰਿਹਾ ਸੀ, ਜਦੋਂ ਰਿਵਾਲਵਰ ਉਸ ਦੇ ਹੱਥ ਵਿੱਚੋਂ ਤਿਲਕ ਗਿਆ ਅਤੇ ਗੋਲੀ ਚੱਲ ਗਈ ਜੋ ਉਸ ਦੀ ਲੱਤ ਵਿੱਚ ਲੱਗੀ। ਡਾਕਟਰ ਨੇ ਗੋਲੀ ਕੱਢ ਦਿੱਤੀ ਹੈ ਅਤੇ ਉਸ ਦੀ ਹਾਲਤ ਠੀਕ ਹੈ। ਉਹ ਹੁਣ ਹਸਪਤਾਲ ਵਿੱਚ ਹੈ।


Filed under