ਮੁੰਬਈ : ਬੰਬੇ ਹਾਈ ਕੋਰਟ ਨੇ ਅੱਜ ਸ਼ਕਤੀ ਮਿੱਲ ਕੰਪਲੈਕਸ ਵਿੱਚ 22 ਸਾਲਾ ਫੋਟੋ ਪੱਤਰਕਾਰ ਨਾਲ 2013 ਵਿਚ ਹੋਏ ਸਮੂਹਿਕ ਬਲਾਤਕਾਰ ਦੇ ਤਿੰਨ ਦੋਸ਼ੀਆਂ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਦਿੱਤਾ ਹੈ। ਬੰਬੇ ਹਾਈ ਕੋਰਟ ਨੇ ਤਿੰਨ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਰੱਦ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨਾਂ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਰੱਦ ਕਰਕੇ ਹੁਣ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ ਗਈ ਹੈ।
ਦਿੱਲੀ ‘ਚ ਹਵਾ ਦੀ ਗੁਣਵੱਤਾ ਖ਼ਰਾਬ
ਨਵੀਂ ਦਿੱਲੀ : ਸਿਸਟਮ ਆਫ ਏਅਰ ਕੁਆਲਿਟੀ ਐਂਡ ਵੇਦਰ ਫੋਰਕਾਸਟਿੰਗ ਐਂਡ ਰਿਸਰਚ ਮੁਤਾਬਿਕ ਰਾਜਧਾਨੀ ਦਿੱਲੀ ਵਿਚ ਹਵਾ ਦੀ ਗੁਣਵੱਤਾ ਖ਼ਰਾਬ ਹਾਲਤ ਵਿਚ ਬਣੀ ਹੋਈ ਹੈ। ਰਾਜਧਾਨੀ ਵਿਚ ਏਅਰ ਕਵਾਲਿਟੀ ਪੱਧਰ 339 ਹੈ।
ਦਿੱਲੀ ਵਿਧਾਨ ਸਭਾ ਪੈਨਲ ਵੱਲੋਂ ਕੰਗਨਾ ਰਣੌਤ ਤਲਬ
‘ਆਪ’ ਨੇਤਾ ਰਾਘਵ ਚੱਢਾ ਦੀ ਅਗਵਾਈ ਵਾਲੀ ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਅਤੇ ਸਦਭਾਵਨਾ ਕਮੇਟੀ ਨੇ ਅਭਿਨੇਤਰੀ ਕੰਗਨਾ ਰਣੌਤ ਨੂੰ ਸਿੱਖਾਂ ‘ਤੇ ਕਥਿਤ ਟਿੱਪਣੀਆਂ ਕਰਨ ਨੂੰ ਲੈ ਕੇ 6 ਦਸੰਬਰ ਨੂੰ ਤਲਬ ਕੀਤਾ ਹੈ। ਇਹ ਸੰਮਨ ਸਿੱਖ ਸਮਾਜ ‘ਤੇ ਅਪਮਾਨਜਨਕ ਟਿੱਪਣੀਆਂ ਨੂੰ ਲੈ ਕੇ ਜਾਰੀ ਕੀਤਾ ਗਿਆ ਹੈ।
106 ਕਰੋੜ ਦੀ ਹੈਰੋਇਨ ਬਰਾਮਦ
ਦਿੱਲੀ ਦੇ ਦਵਾਰਕਾ ਜ਼ਿਲ੍ਹੇ ਦੀ ਐਂਟੀ ਨਾਰਕੋਟਿਕਸ ਸੈੱਲ ਨੇ ਲਗਭਗ 106 ਕਰੋੜ ਰੁਪਏ ਦੀ 10 ਕਿਲੋਗ੍ਰਾਮ ਤੋਂ ਵੱਧ ਵਧੀਆ ਗੁਣਵੱਤਾ ਵਾਲੀ ਹੈਰੋਇਨ ਬਰਾਮਦ ਕੀਤੀ ਹੈ। ਇਸ ਮਾਮਲੇ ਵਿਚ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਵੱਲੋਂ 1 ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਸੁਪਰੀਮ ਕੋਰਟ ਵੱਲੋਂ ਐਮ.ਐਚ.ਏ. ਨੂੰ ਨਿਰਦੇਸ਼
ਸੁਪਰੀਮ ਕੋਰਟ ਨੇ ਤ੍ਰਿਪੁਰਾ ਵਿਚ ਆਜ਼ਾਦ ਅਤੇ ਨਿਰਪੱਖ ਸਿਵਲ ਚੋਣਾਂ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀਆਂ ਦੋ ਵਾਧੂ ਕੰਪਨੀਆਂ ਮੁਹੱਈਆ ਕਰਵਾਉਣ ਲਈ ਐਮ.ਐਚ.ਏ. ਨੂੰ ਨਿਰਦੇਸ਼ ਦਿੱਤਾ ਹੈ। ਸੁਪਰੀਮ ਕੋਰਟ ਨੇ ਕੇਂਦਰ ਅਤੇ ਤ੍ਰਿਪੁਰਾ ਸਰਕਾਰ ਨੂੰ ਬੈਲਟ ਦੀ ਸੁਰੱਖਿਆ ਅਤੇ ਵੋਟਾਂ ਦੀ ਗਿਣਤੀ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਹੈ।
ਟੀਵੀ ਪੰਜਾਬ ਬਿਊਰੋ