TV Punjab | Punjabi News Channel

ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਪਹੁੰਚੇ ਵਿਜੀਲੈਂਸ ਦਫਤਰ, ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸ ਨੇਤਾ ਬ੍ਰਹਮ ਮਹਿੰਦਰਾ ਨੂੰ ਵਿਜੀਲੈਂਸ ਬਿਊਰੋ ਦੇ ਸਾਹਮਣੇ ਪੇਸ਼ ਹੋਣ ਪਹੁੰਚੇ। ਵਿਜੀਲੈਂਸ ਉਨ੍ਹਾਂ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਜਾਂਚ ਕਰ ਰਹੀ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਉਨ੍ਹਾਂ ਨੂੰ ਤਿੰਨ ਵਾਰ ਨੋਟਿਸ ਭੇਜੇ ਸਨ ਪਰ ਉਹ ਪੇਸ਼ ਨਹੀਂ ਹੋਏ ਸਨ। ਉਨ੍ਹਾਂ ਵੱਲੋਂ ਦਲੀਲ ਦਿੱਤੀ ਗਈ ਸੀ ਕਿ ਉਹ ਠੀਕ ਨਹੀਂ ਹਨ।

ਇਸ ਦੇ ਬਾਅਦ ਬ੍ਰਹਮ ਮਹਿੰਦਰਾ ਨੇ ਚੀਫ ਵਿਜੀਲੈਂਸ ਕਮਿਸ਼ਨ ਕੋਲ ਪਟੀਸ਼ਨ ਲਗਾਈ ਸੀ ਤੇ ਵਿਜੀਲੈਂਸ ਦੀ ਕਾਰਵਾਈ ਨੂੰ ਗਲਤ ਦੱਸਿਆ ਸੀ। ਸੀਵੀਓ ਨੇ ਉਨ੍ਹਾਂ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਕਿਹਾ ਸੀ ਕਿ ਉਹ ਵਿਜੀਲੈਂਸ ਦੀ ਜਾਂਚ ਵਿਚ ਦਖਲ ਨਹੀਂ ਦੇ ਸਕਦੇ ਹਨ। ਹਾਲਾਂਕਿ ਵਿਜੀਲੈਂਸ ਅਧਿਕਾਰੀਆਂ ਨੂੰ ਉਨ੍ਹਾਂ ਵੱਲੋਂ ਚੁੱਕੇ ਗਏ ਸਵਾਲਾਂ ‘ਤੇ ਵਿਚਾਰ ਕਰਨ ਦੇ ਹੁਕਮ ਦਿੱਤੇ ਸਨ।

Exit mobile version