● On air now · ਟੀਵੀ ਪੰਜਾਬ

Punjabi News · Since 2013

Breaking

ਅੰਮ੍ਰਿਤਸਰ ਚ ਵੱਡੀ ਵਾਰਦਾਤ : ਪੁਲਸ ਮੁਲਾਜ਼ਮ ਦੇ ਮੁੰਡੇ ਨੂੰ ਲੰਘਣ ਲਈ ਰਾਹ ਨਾ ਮਿਲਿਆ ਤਾਂ ਸ਼ਰੇਆਮ ਵੱਢ ਦਿੱਤਾ ਐਕਸਾਈਜ਼ ਵਿਭਾਗ ਦਾ ਮੁਲਾਜ਼ਮ

ਟੀਵੀ ਪੰਜਾਬ ਬਿਊਰੋ- ਅੰਮ੍ਰਿਤਸਰ ਜ਼ਿਲ੍ਹੇ ਦੇ ਤਰਨਤਾਰਨ ਰੋਡ ਨਾਲ ਲੱਗਦੇ ਇਲਾਕੇ ਕੋਟ ਮਿਤ ਸਿੰਘ ’ਚ ਅੱਜ ਇਕ ਵੱਡੀ ਵਾਰਦਾਤ ਵਾਪਰੀ। ਇੱਥੇ ਇਕ ਨੌਜਵਾਨ ਨੇ ਤੇਜ਼ਧਾਰ ਹਥਿਆਰਾਂ ਨਾਲ ਐਕਸਾਇਜ਼ ਵਿਭਾਗ ਦੇ ਕਰਮਚਾਰੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਕਤਲ ਦੀ ਇਸ…


ਟੀਵੀ ਪੰਜਾਬ ਬਿਊਰੋ-
ਅੰਮ੍ਰਿਤਸਰ ਜ਼ਿਲ੍ਹੇ ਦੇ ਤਰਨਤਾਰਨ ਰੋਡ ਨਾਲ ਲੱਗਦੇ ਇਲਾਕੇ ਕੋਟ ਮਿਤ ਸਿੰਘ ’ਚ ਅੱਜ ਇਕ ਵੱਡੀ ਵਾਰਦਾਤ ਵਾਪਰੀ। ਇੱਥੇ ਇਕ ਨੌਜਵਾਨ ਨੇ ਤੇਜ਼ਧਾਰ ਹਥਿਆਰਾਂ ਨਾਲ ਐਕਸਾਇਜ਼ ਵਿਭਾਗ ਦੇ ਕਰਮਚਾਰੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਕਤਲ ਦੀ ਇਸ ਵਾਰਦਾਤ ਨੂੰ ਪੁਲਸ ਅਧਿਕਾਰੀ ਦੇ ਮੁੰਡੇ ਵੱਲੋਂ ਅੰਜ਼ਾਮ ਦਿੱਤਾ ਗਿਆ ਹੈ। ਕਤਲ ਕਰਨ ਵਾਲੇ ਉਕਤ ਨੌਜਵਾਨ ’ਤੇ ਪਹਿਲਾ ਤੋਂ ਹੀ ਬਹੁਤ ਸਾਰੇ ਮਾਮਲੇ ਦਰਜ ਹਨ।

ਜਾਣਕਾਰੀ ਮੁਤਾਬਕ ਪੁਲੀਸ ਮੁਲਾਜ਼ਮ ਦੇ ਮੁੰਡੇ ਨੇ ਏਨੀ ਕੁ ਗੱਲ ਤੇ ਹੀ ਕਤਲ ਕਰ ਦਿੱਤਾ ਕਿ ਉਸ ਨੂੰ ਲੰਘਣ ਲਈ ਰਸਤਾ ਨਹੀਂ ਦਿੱਤਾ ਗਿਆ । ਘਟਨਾ ਅੰਮ੍ਰਿਤਸਰ ਤਰਨਤਾਰਨ ਰੋਡ ’ਤੇ ਵਾਪਰੀ । ਕਤਲ ਦੀ ਇਹ ਵਾਰਦਾਤ ਉਥੇ ਲੱਗੇ ਸੀ.ਸੀ.ਟੀ.ਵੀ ਕੈਮਰੇ ’ਚ ਵੀ ਕੈਦ ਹੋ ਗਈ ਹੈ, ਜਿਸ ’ਚ ਘਟਨਾ ਸਾਫ਼ ਦਿਖਾਈ ਦੇ ਰਹੀ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਦੱਸਿਆ ਕਿ ਉਸ ਖ਼ਿਲਾਫ਼ ਪਹਿਲਾ ਵੀ ਕਈ ਕੇਸ ਦਰਜ ਹਨ। ਪੁਲਸ ਨੇ ਕਿਹਾ ਕਿ ਮੁੱਢਲੀ ਜਾਂਚ ਪੜਤਾਲ ਤੋਂ ਬਾਅਦ ਉਨ੍ਹਾਂ ਨੇ 8 ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।  ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਇਸ ਮਾਮਲੇ ਦੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
ਦੂਜੇ ਪਾਸੇ ਮ੍ਰਿਤਕ ਵਿਅਕਤੀ ਦੇ ਪਰਿਵਾਰ ਨੇ ਪੁਲਸ ਤੋਂ ਇਨਸਾਫ਼ ਦੀ ਮੰਗ ਕਰਦਿਆਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ ।
 


Filed under