● On air now · ਟੀਵੀ ਪੰਜਾਬ

Punjabi News · Since 2013

Breaking

ਬਸਪਾ ਨੇ ਫਤਿਹਗੜ੍ਹ ਸਾਹਿਬ ਤੇ ਬਠਿੰਡਾ ਤੋਂ ਕੀਤਾ ਉਮੀਦਵਾਰਾਂ ਦਾ ਐਲਾਨ

ਡੈਸਕ- ਬਹੁਜਨ ਸਮਾਜ ਪਾਰਟੀ ਪੰਜਾਬ ਵੱਲੋਂ ਲੋਕ ਸਭਾ ਚੋਣਾਂ 2024 ਲਈ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਤੇ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ…


ਡੈਸਕ- ਬਹੁਜਨ ਸਮਾਜ ਪਾਰਟੀ ਪੰਜਾਬ ਵੱਲੋਂ ਲੋਕ ਸਭਾ ਚੋਣਾਂ 2024 ਲਈ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਤੇ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਫਤਿਹਗੜ੍ਹ ਸਾਹਿਬ ਤੋਂ ਸ. ਕੁਲਵੰਤ ਸਿੰਘ ਮਹਤੋ ਅਤੇ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਉਮੀਦਵਾਰ ਹੋਣਗੇ।

ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਬਠਿੰਡਾ ਤੋਂ ਸ੍ਰੀ ਲਖਵੀਰ ਸਿੰਘ ਨਿੱਕਾ ਮੌਜੂਦਾ ਜ਼ਿਲ੍ਹਾ ਪ੍ਰਧਾਨ ਅਤੇ ਸਾਹਿਬ ਕਾਂਸੀ ਰਾਮ ਜੀ ਦੇ ਸਮੇਂ ਤੋਂ ਬਹੁਜਨ ਸਮਾਜ ਪਾਰਟੀ ਨਾਲ ਜੁੜੇ ਹੋਏ ਹਨ, ਜੋ ਕਿ ਤਲਵੰਡੀ ਸਾਬੋ ਵਿਧਾਨ ਸਭਾ ਨਾਲ ਸੰਬੰਧਿਤ ਮਜਬੀ ਸਿੱਖ ਭਾਈਚਾਰੇ ਦੇ ਪ੍ਰਮੁੱਖ ਆਗੂ ਹਨ, ਜਿਨ੍ਹਾਂ ਨੇ ਮੋਹਰਲੀ ਕਤਾਰ ਖੜ੍ਹੇ ਹੋ ਕੇ ਤਲਵੰਡੀ ਸਾਬੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਗੁਰੂ ਘਰ ਦਾ ਜ਼ਮੀਨ ਕਬਜੇ ਦਾ ਮਾਮਲਾ ਪ੍ਰਮੁੱਖਤਾ ਨਾਲ ਲੜਿਆ ਸੀ। ਇਸੇ ਤਰ੍ਹਾਂ ਫਤਿਹਗੜ੍ਹ ਸਾਹਿਬ ਲੋਕ ਸਭਾ ਤੋਂ ਸ਼੍ਰੀ ਕੁਲਵੰਤ ਸਿੰਘ ਮਹਤੋ ਬਹੁਜਨ ਸਮਾਜ ਪਾਰਟੀ ਤੇ ਸੂਬਾ ਸਕੱਤਰ ਵਜੋਂ ਪਿਛਲੇ ਦੋ ਸਾਲਾਂ ਤੋਂ ਲੋਕ ਸਭਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਵਜੋਂ ਕੰਮ ਕਰ ਰਹੇ ਸਨ।

ਗੜ੍ਹੀ ਨੇ ਕਿਹਾ ਕਿ ਇਸ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ ਵੱਲੋਂ ਨੌਂ ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਹੋ ਚੁੱਕੀ ਹੈ ਜਿਸ ਵਿੱਚ ਪਹਿਲਾਂ ਘੋਸ਼ਿਤ ਕੀਤੇ ਗਏ ਸੱਤ ਉਮੀਦਵਾਰਾਂ ਵਿੱਚ ਹੁਸ਼ਿਆਰਪੁਰ ਤੋਂ ਸ਼੍ਰੀ ਰਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸ਼੍ਰੀ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲਾ ਤੋਂ ਜਗਜੀਤ ਸਿੰਘ ਛੜਬੜ, ਜਲੰਧਰ ਤੋਂ ਬਲਵਿੰਦਰ ਕੁਮਾਰ, ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜੀਨੀਅਰ ਰਾਜ ਕੁਮਾਰ ਜਨੋਤਰਾ ਪ੍ਰਮੁੱਖ ਹਨ।


Filed under