Site icon TV Punjab | Punjabi News Channel

ਸ਼ਿਵ ਸੈਨਾ ਆਗੂ ਅਮਿਤ ਅਰੋੜਾ ਨੂੰ ਮਿਲੀ ਬੁਲੇਟ ਪਰੂਫ ਜੈਕਟ, ਸਰਕਾਰ ਨੇ ਵਧਾਏ ਗਨਮੈਨ

ਲੁਧਿਆਣਾ- ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੁਰੱਖਿਆ ਨੂੰ ਲੈ ਕੇ ਮਾਨ ਸਰਕਾਰ ਦੀ ਹੋਈ ਫਜ਼ੀਹਤ ਤੋਂ ਬਾਅਦ ਹੁਣ ਸਰਕਾਰ ਕੋਈ ਵੀ ਢਿੱਲ ਨਹੀਂ ਵਰਤ ਰਹੀ । ਅੰਮ੍ਰਿਤਸਰ ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਮੌਤ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਇਕ ਹੌਰ ਸ਼ਿਵ ਸੈਨਾ ਆਗੂ ਦੀ ਸੁਰੱਖਿਆ ਕਰੜੀ ਕਰ ਦਿੱਤੀ ਹੈ । ਦੱਸ ਦੇਈਏ ਕਿ ਅਮਿਤ ਅਰੋੜਾ ਵੀ ਖਾਲਿਸਤਾਨੀਆਂ ਦੀ ਹਿੱਟ ਲਿਸਟ ਵਿੱਚ ਹਨ। ਅਮਿਤ ਅਰੋੜਾ ‘ਤੇ 2016 ‘ਚ ਹਮਲਾ ਹੋਇਆ ਸੀ। ਇਸ ਦੇ ਨਾਲ ਹੀ ਸੁਧੀਰ ਸੂਰੀ ਦੀ ਮੌਤ ਤੋਂ ਬਾਅਦ ਅਮਿਤ ਅਰੋੜਾ ਨੂੰ ਘਰ ‘ਚ ਨਜ਼ਰਬੰਦ ਕਰ ਦਿੱਤਾ ਗਿਆ ਸੀ। ਉਸ ਨੂੰ ਅੰਮ੍ਰਿਤਸਰ ਜਾਣ ਤੋਂ ਵੀ ਰੋਕ ਦਿੱਤਾ ਗਿਆ। ਜ਼ਿਲ੍ਹਾ ਪੁਲੀਸ ਲਗਾਤਾਰ ਅਮਿਤ ਅਰੋੜਾ ਦੇ ਸੰਪਰਕ ਵਿੱਚ ਹੈ।

ਪੁਲਿਸ ਸਵੇਰ ਤੋਂ ਸ਼ਾਮ ਤੱਕ ਉਨ੍ਹਾਂ ਦੀ ਹਰ ਹਰਕਤ ‘ਤੇ ਨਜ਼ਰ ਰੱਖ ਰਹੀ ਹੈ। ਅਰੋੜਾ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਗੰਨਮੈਨ ਵਧਾ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਪੁਲਿਸ ਵੱਲੋਂ ਅਰੋੜਾ ਨੂੰ ਦਿੱਤੀ ਗਈ ਬੁਲੇਟ ਪਰੂਫ ਜੈਕਟ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ। ਵੀਡੀਓ ‘ਚ ਬੰਦੂਕਧਾਰੀ ਨੇ ਉਸ ਨੂੰ ਬੁਲੇਟ ਪਰੂਫ ਜੈਕੇਟ ਪਹਿਨੀ ਹੋਈ ਹੈ।

Exit mobile version