Site icon TV Punjab | Punjabi News Channel

ਸੰਗਤਾਂ ਨੂੰ ਸ਼ਿਰਡੀ ਲੈ ਜਾ ਰਹੀ ਬੱਸ ਦਾ ਹੋਇਆ ਐਕਸੀਡੈਂਟ, 10 ਦੀ ਮੌਤ, 40 ਜ਼ਖਮੀ

ਡੈਸਕ- ਮਹਾਰਾਸ਼ਟਰ ਦੇ ਨਾਸਿਕ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਦਰਅਸਲ, ਨਾਸਿਕ-ਸਿਨਾਰ ਰੋਡ ‘ਤੇ ਇੱਕ ਪ੍ਰਾਈਵੇਟ ਲਗਜ਼ਰੀ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ 10 ਲੋਕਾਂ ਦੀ ਮੌਤ ਹੋ ਗਈ ਜਦਕਿ 40 ਹੋਰ ਜ਼ਖਮੀ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਬੱਸ ਵਿੱਚ ਸਵਾਰ ਸਾਰੇ ਯਾਤਰੀ ਸਾਈਂ ਬਾਬਾ ਦੇ ਦਰਸ਼ਨ ਕਰਨ ਲਈ ਸ਼ਿਰਡੀ ਜਾ ਰਹੇ ਸਨ। ਮ੍ਰਿਤਕਾਂ ਵਿੱਚ 7 ਮਹਿਲਾਵਾਂ ਤੇ 3 ਪੁਰਸ਼ ਸ਼ਾਮਿਲ ਹਨ। ਇਸ ਹਾਦਸੇ ਵਿੱਚ ਜ਼ਖਮੀਆਂ ਨੂੰ ਨਜ਼ਦੀਕ ਦੇ ਸਾਈਂਬਾਬਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਇਨ੍ਹਾਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ‘ਤੇ ਪਹੁੰਚੇ ਤੇ ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਦੇ ਲਈ ਭਿਜਵਾ ਦਿੱਤਾ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਬੱਸ ਵਿੱਚ ਸਵਾਰ ਯਾਤਰੀ ਮੁੰਬਈ ਦੇ ਅੰਬਰਨਾਥ ਦੇ ਰਹਿਣ ਵਾਲੇ ਸਨ ਤੇ ਸਾਈਂ ਬਾਬਾ ਦੇ ਦਰਸ਼ਨ ਕਰਨ ਸ਼ਿਰਡੀ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪਾਥੇਰ ਪਿੰਡ ਨੇੜੇ ਵਿਆਪੀ ਜੀ ਸਿਨਾਰ-ਸ਼ਿਰਡੀ ਹਾਈਵੇ ‘ਤੇ ਪੈਂਦਾ ਹੈ। ਮੌਕੇ ‘ਤੇ ਮੌਜੂਦ ਲੋਕਾਂ ਮੁਤਾਬਕ ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਤੇ ਟਰੱਕ ਦੋਵੇਂ ਹੋ ਬੁਰੀ ਤਰ੍ਹਾਂ ਨੁਕਸਾਨੇ ਗਏ।

ਦੱਸ ਦੇਈਏ ਕਿ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਨਾਸਿਕ-ਸ਼ਿਰਡੀ ਹਾਈਵੇ ‘ਤੇ ਵਾਪਰੇ ਇਸ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਨਾਲ ਹੀ ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ 5-5 ਲੱਖ ਰੁਪਏ ਦੀ ਵਿੱਤੀ ਮਦਦ ਦੇਣ ਦ ਐਲਾਨ ਵੀ ਕੀਤਾ ਹੈ। ਇਸ ਤੋਂ ਇਲਾਵਾ CM ਨੇ ਇਸ ਭਿਆਨਕ ਸੜਕ ਹਾਦਸੇ ਦੀ ਜਾਂਚ ਦੇ ਵੀ ਆਦੇਸ਼ ਦਿੱਤੇ ਹਨ।

Exit mobile version