● On air now · ਟੀਵੀ ਪੰਜਾਬ

Punjabi News · Since 2013

Breaking

ਕੈਬਨਿਟ ਮੰਤਰੀ ਹਰਜੋਤ ਬੈਂਸ ਤੇ IPS ਜੋਤੀ ਯਾਦਵ ਦਾ ਹੋਇਆ ਵਿਆਹ, ਤਸਵੀਰਾਂ ਆਈਆਂ ਸਾਹਮਣੇ

ਪੰਜਾਬ ਦੇ ਆਨੰਦਪੁਰ ਤੋਂ ‘ਆਪ’ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸ਼ਨੀਵਾਰ ਨੂੰ ਵਿਆਹ ਦੇ ਬੰਧਨ ‘ਚ ਬੱਝ ਗਏ। ਉਸ ਦਾ ਵਿਆਹ ਗੁਰੂਗ੍ਰਾਮ ਨਿਵਾਸੀ ਰਾਕੇਸ਼ ਯਾਦਵ ਦੀ ਆਈਪੀਐਸ ਪੁੱਤਰੀ ਜੋਤੀ ਯਾਦਵ ਨਾਲ ਹੋਇਆ। ਉਨ੍ਹਾਂ ਦਾ ਆਨੰਦ ਕਾਰਜ ਨੰਗਲ ਦੇ…


ਪੰਜਾਬ ਦੇ ਆਨੰਦਪੁਰ ਤੋਂ ‘ਆਪ’ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸ਼ਨੀਵਾਰ ਨੂੰ ਵਿਆਹ ਦੇ ਬੰਧਨ ‘ਚ ਬੱਝ ਗਏ। ਉਸ ਦਾ ਵਿਆਹ ਗੁਰੂਗ੍ਰਾਮ ਨਿਵਾਸੀ ਰਾਕੇਸ਼ ਯਾਦਵ ਦੀ ਆਈਪੀਐਸ ਪੁੱਤਰੀ ਜੋਤੀ ਯਾਦਵ ਨਾਲ ਹੋਇਆ। ਉਨ੍ਹਾਂ ਦਾ ਆਨੰਦ ਕਾਰਜ ਨੰਗਲ ਦੇ ਗੁਰੁਦਾਰਾ ਵਿਖੇ ਹੋਇਆ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਵਿਆਹ ‘ਚ ਸ਼ਿਰਕਤ ਕਰਨੀ ਸੀ ਪਰ ਖਰਾਬ ਮੌਸਮ ਕਾਰਨ ਉਹ ਵਿਆਹ ‘ਚ ਸ਼ਾਮਲ ਨਹੀਂ ਹੋ ਸਕੇ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਆਈਪੀਐਸ ਜੋਤੀ ਯਾਦਵ ਨਾਲ ਕੁੜਮਾਈ ਦਾ ਮਾਮਲਾ ਸਾਹਮਣੇ ਆਇਆ ਸੀ। ਸੋਸ਼ਲ ਮੀਡੀਆ ‘ਤੇ ਦੋਵਾਂ ਦੀ ਇਕੱਠੇ ਤਸਵੀਰ ਵੀ ਦੇਖਣ ਨੂੰ ਮਿਲੀ। ਆਈਪੀਐਸ ਜੋਤੀ ਯਾਦਵ ਇਸ ਸਮੇਂ ਮਾਨਸਾ ਜ਼ਿਲ੍ਹੇ ਵਿੱਚ ਤਾਇਨਾਤ ਹਨ।

ਪਹਿਲਾਂ CM, ਫਿਰ MLA ਤੇ ਹੁਣ ਮੰਤਰੀ ਦਾ ਵਿਆਹ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਦੇ ਪਹਿਲੇ ਸੀਐਮ ਭਗਵੰਤ ਮਾਨ ਨੇ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾ ਲਿਆ। ਮਾਨ ਦਾ ਇਹ ਦੂਜਾ ਵਿਆਹ ਹੈ। ਇਸ ਤੋਂ ਬਾਅਦ ਸੰਗਰੂਰ ਤੋਂ ‘ਆਪ’ ਦੀ ਵਿਧਾਇਕਾ ਨਰਿੰਦਰ ਕੌਰ ਭਾਰਜ (28) ਨੇ ਪਾਰਟੀ ਵਰਕਰ ਮਨਦੀਪ ਸਿੰਘ ਨਾਲ ਵਿਆਹ ਕਰਵਾ ਲਿਆ। ਹੁਣ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ IPS ਜੋਤੀ ਯਾਦਵ ਨਾਲ ਵਿਆਹ ਕਰਵਾ ਲਿਆ ਹੈ।

 


Filed under