ਸਰਕਾਰੀ ਮੁਲਾਜ਼ਮਾਂ ਨੂੰ ਮਾਨ ਸਰਕਾਰ ਦਾ ਤੋਹਫਾ, ਨੈਸ਼ਨਲ ਹਾਈਵੇ ‘ਤੇ ਟੋਲ ਟੈਕਸ ਤੋਂ ਦਿੱਤੀ ਰਾਹਤ

ਡੈਸਕ- ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਵੱਡੀ ਰਾਹਤ ਦਿੱਤੀ ਗਈ ਹੈ। ਸਰਕਾਰ ਨੇ ਨੈਸ਼ਨਲ ਹਾਈਵੇ ‘ਤੇ ਟੋਲ ਫ੍ਰੀ ਕਰ ਦਿੱਤਾ ਹੈ। ਸਰਕਾਰ ਵੱਲੋਂ ਆਪਣੇ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਕਾਰਜਕਾਰੀ ਇੰਜੀਨੀਅਰ, ਐਸਡੀਓ, ਜੇਈ, ਪਟਵਾਰੀ, ਜ਼ਿਲ੍ਹਾ ਕੁਲੈਕਟਰ, ਡਿਪਟੀ ਕੁਲੈਕਟਰ ਜਲ ਸਰੋਤਾਂ ਨੂੰ ਹੁਣ ਟੋਲ ਟੈਕਸ ਨਹੀਂ ਦੇਣਾ ਪਵੇਗਾ। ਇਨ੍ਹਾਂ ਸਾਰਿਆਂ ਨੂੰ ਡਿਊਟੀ ਦੌਰਾਨ ਨੈਸ਼ਨਲ ਹਾਈਵੇਅ ‘ਤੇ ਹਰ ਤਰ੍ਹਾਂ ਦੇ ਟੋਲ ਟੈਕਸ ਤੋਂ ਛੋਟ ਦਿੱਤੀ ਗਈ ਹੈ। ਜਲ ਸੰਸਾਧਨ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਇਸ ਬਾਰੇ ਹਰਿਆਣਾ ਦੇ ਪੰਚਕੂਲਾ ਸਥਿਤ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਦੇ ਖੇਤਰੀ ਦਫਤਰ ਨੂੰ ਵੀ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਸਾਰੇ ਅਧਿਕਾਰੀਆਂ ਨੇ ਆਪਣੇ ਪੱਤਰ ਵਿੱਚ ਉਨ੍ਹਾਂ ਮੁਲਾਜ਼ਮਾਂ ਦੀ ਸ਼੍ਰੇਣੀ ਬਾਰੇ ਜਾਣਕਾਰੀ ਦਿੱਤੀ ਹੈ ਜਿਨ੍ਹਾਂ ਨੂੰ ਛੋਟ ਦਿੱਤੀ ਗਈ ਹੈ।